ਵਾਸ਼ਿੰਗਟਨ/ਪੰਜਾਬ ਪੋਸਟ :
ਅਮਰੀਕਾ ਦੇ ਕਿਰਤ ਵਿਭਾਗ ਨੇ ਵਿਦੇਸ਼ੀ ਕਾਮਿਆਂ ਲਈ ਰੁਜ਼ਗਾਰ ਆਧਾਰਿਤ ਗ੍ਰੀਨ ਕਾਰਡ ਪ੍ਰਕਿਰਿਆ ਸਖ਼ਤ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਹੈ। ਨਵੇਂ ਪ੍ਰਸਤਾਵ ਤਹਿਤ ਕੰਪਨੀਆਂ ਨੂੰ ਨੌਕਰੀਆਂ ਲਈ ਪਹਿਲਾਂ ਅਮਰੀਕੀ ਨਾਗਰਿਕਾਂ ਦੀ ਭਰਤੀ ਦੇ ਵਧੇਰੇ ਯਤਨ ਕਰਨੇ ਪੈਣਗੇ। ਨੌਕਰੀਆਂ ਦੇ ਇਸ਼ਤਿਹਾਰ ਦੇਣ ਦੀ ਘੱਟੋ-ਘੱਟ ਮਿਆਦ 30 ਦਿਨਾਂ ਤੋਂ ਵਧਾ ਕੇ 90 ਦਿਨ ਕਰਨ ਅਤੇ ਹਾਲ ਹੀ ਵਿੱਚ ਅਮਰੀਕੀ ਮੁਲਾਜ਼ਮਾਂ ਦੀ ਛਾਂਟੀ ਕਰਨ ਵਾਲੀਆਂ ਕੰਪਨੀਆਂ ’ਤੇ ਵੀ ਪਾਬੰਦੀਆਂ ਲਗਾਉਣ ਦੀ ਤਜਵੀਜ਼ ਹੈ। ਇਸ ਨਾਲ ਭਾਰਤੀ ਪੇਸ਼ੇਵਰਾਂ ਸਮੇਤ ਵਿਦੇਸ਼ੀ ਕਾਮਿਆਂ ਦੀ ਗ੍ਰੀਨ ਕਾਰਡ ਪ੍ਰਕਿਰਿਆ ਲੰਬੀ ਅਤੇ ਮੁਸ਼ਕਲ ਹੋ ਸਕਦੀ ਹੈ। ਹਾਲਾਂਕਿ ਇਹ ਅਜੇ ਪ੍ਰਸਤਾਵ ਹੈ, ਲਾਗੂ ਨਿਯਮਾਂ ਵਿੱਚ ਤੁਰੰਤ ਕੋਈ ਤਬਦੀਲੀ ਨਹੀਂ ਹੋਈ।







