ਅਸਾਮ ਦੇ ਦੂਜੀ ਵਾਰ ਮੁੱਖ ਮੰਤਰੀ ਬਣੇ ਹੇਮੰਤ ਬਿਸਵਾ ਸ਼ਰਮਾ

Published:

Rate this post

ਗੁਹਾਟੀ/ਪੰਜਾਬ ਪੋਸਟ
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਹੇਮੰਤ ਬਿਸਵਾ ਸਰਮਾ ਨੇ ਅੱਜ ਲਗਾਤਾਰ ਦੂਜੀ ਵਾਰ ਅਸਾਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਗੁਹਾਟੀ ਦੇ ਖਾਨਾਪਾਰਾ ਸਥਿਤ ਵੈਟਰਨਰੀ ਗਰਾਊਂਡ ਵਿੱਚ ਕਰਵਾਏ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਰਾਜਪਾਲ ਲਕਸ਼ਮਣ ਪ੍ਰਸਾਦ ਅਚਾਰੀਆ ਨੇ ਉਨ੍ਹਾਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਇਸ ਦੇ ਨਾਲ ਹੀ ਸੂਬੇ ਵਿੱਚ ਲਗਾਤਾਰ ਤੀਜੀ ਵਾਰ ਐੱਨ.ਡੀ.ਏ. ਸਰਕਾਰ ਦੇ ਗਠਨ ਦਾ ਰਾਹ ਪੱਧਰਾ ਹੋ ਗਿਆ ਹੈ।
ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਨਿਤਿਨ ਗਡਕਰੀ ਅਤੇ ਸਰਬਾਨੰਦ ਸੋਨੋਵਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਨ੍ਹਾਂ ਤੋਂ ਇਲਾਵਾ ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ, ਉਪ ਮੁੱਖ ਮੰਤਰੀ ਅਤੇ ਭਾਜਪਾ ਪ੍ਰਧਾਨ ਨਿਤਿਨ ਨਬੀਨ ਵੀ ਸਮਾਗਮ ਦੀ ਸ਼ਾਨ ਬਣੇ।

Read News Paper

Related articles

spot_img

Recent articles

spot_img