ਆਰ.ਐੱਸ.ਐੱਸ. ਮੁਖੀ ਮੋਹਨ ਭਾਗਵਤ ਨੇ ‘ਜੇਨ-ਜ਼ੀ’ ਨਾਲ ਗੱਲਬਾਤ ਕਰਦਿਆਂ ਕਿਹਾ, ‘ਪ੍ਰਦਰਸ਼ਨ ਕਰਨ ਵਾਲੇ ਨੌਜਵਾਨ ਦੇਸ਼ ਵਿਰੋਧੀ ਨਹੀਂ, ਉਨ੍ਹਾਂ ਦਾ ਗੁੱਸਾ ਅਤੇ ਸਵਾਲ ਬਿਲਕੁਲ ਜਾਇਜ਼’

Published:

Rate this post

ਮੁੰਬਈ/ਪੰਜਾਬ ਪੋਸਟ
ਰਾਸ਼ਟਰੀ ਸਵੈਮਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਵੱਲੋਂ ਮੁੰਬਈ ਵਿਖੇ ਆਯੋਜਿਤ ਇੱਕ ਵਿਸ਼ੇਸ਼ ਨੌਜਵਾਨ ਸੰਮੇਲਨ ਦੌਰਾਨ ‘ਜੇਨ-ਜ਼ੀ’ ਅਤੇ ‘ਜੇਨ-ਅਲਫ਼ਾ’ ਵਰਗ ਦੇ ਦੋ ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਆਪਣੇ ਹੱਕਾਂ ਲਈ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ‘ਦੇਸ਼ ਵਿਰੋਧੀ’ ਕਰਾਰ ਦੇਣਾ ਬਿਲਕੁਲ ਗ਼ਲਤ ਹੈ, ਕਿਉਂਕਿ ਇਹ ਨਵੀਂ ਪੀੜ੍ਹੀ ਸਾਡੀ ਆਪਣੀ ਹੈ ਅਤੇ ਇਨ੍ਹਾਂ ਦੇ ਮਨ ਵਿੱਚ ਦੇਸ਼ ਭਗਤੀ ਦੀ ਸੱਚੀ ਭਾਵਨਾ ਹੁੰਦੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮੁੰਬਈ ਦੇ ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਵਿਖੇ ‘ਇੰਟਰਨੈਸ਼ਨਲ ਮੂਵਮੈਂਟ ਟੂ ਯੂਨਾਈਟ ਨੇਸ਼ਨਜ਼’ ਦੇ 15ਵੇਂ ਸਥਾਪਨਾ ਦਿਵਸ ਮੌਕੇ ਹੋਏ ਇਸ ਸਮਾਗਮ ਵਿੱਚ ਮੋਹਨ ਭਾਗਵਤ ਨੇ ਨੌਜਵਾਨਾਂ ਦੇ ਸਵਾਲਾਂ ਦੇ ਬੇਬਾਕ ਜਵਾਬ ਦਿੱਤੇ। ਉਨ੍ਹਾਂ ਕਿਹਾ ਕਿ ਪੁਰਾਣੀ ਪੀੜ੍ਹੀ ਦੇ ਉਲਟ ਅੱਜ ਦੀ ਜੇਨ-ਜ਼ੈੱਡ ਪੀੜ੍ਹੀ ਹਰ ਗੱਲ ਨੂੰ ਅੱਖਾਂ ਬੰਦ ਕਰਕੇ ਸਵੀਕਾਰ ਨਹੀਂ ਕਰਦੀ, ਸਗੋਂ ਹਰ ਚੀਜ਼ ਦੇ ਤਰਕਸੰਗਤ ਅਤੇ ਲਾਜ਼ੀਕਲ ਜਵਾਬ ਮੰਗਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪ੍ਰਦਰਸ਼ਨ ਕਰਨਾ ਲੋਕਤੰਤਰ ਦਾ ਇੱਕ ਹਿੱਸਾ ਹੈ ਅਤੇ ਜੇਕਰ ਨੌਜਵਾਨ ਸਿਸਟਮ ਵਿੱਚ ਸੁਧਾਰ ਲਈ ਆਵਾਜ਼ ਉਠਾ ਰਹੇ ਹਨ ਤਾਂ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਣਾ ਚਾਹੀਦਾ ਹੈ।
ਸਿੱਖਿਆ ਖੇਤਰ ਬਾਰੇ ਗੱਲ ਕਰਦਿਆਂ ਉਨ੍ਹਾਂ ਮੰਗ ਕੀਤੀ ਕਿ ਸਿੱਖਿਆ ਨੂੰ ਕਾਰੋਬਾਰ ਨਹੀਂ ਬਣਾਉਣਾ ਚਾਹੀਦਾ ਅਤੇ ਬਜਟ ਵਿੱਚ ਸਿੱਖਿਆ ਦਾ ਹਿੱਸਾ ਵਧਾ ਕੇ ਘੱਟੋ-ਘੱਟ 6 ਫੀਸਦੀ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਸਮਾਜਿਕ ਮੁੱਦਿਆਂ, ਰੁਜ਼ਗਾਰ, ਸੋਸ਼ਲ ਮੀਡੀਆ ਦੀ ਵਰਤੋਂ ਅਤੇ ਵਿਦੇਸ਼ੀ ਨੀਤੀਆਂ ਸਮੇਤ ਕਈ ਗੰਭੀਰ ਵਿਸ਼ਿਆਂ ’ਤੇ ਨੌਜਵਾਨਾਂ ਨਾਲ ਵਿਚਾਰ ਸਾਂਝੇ ਕੀਤੇ।

Read News Paper

Related articles

spot_img

Recent articles

spot_img