ਨਵੀਂ ਦਿੱਲੀ/ਪੰਜਾਬ ਪੋਸਟ
ਦੇਸ਼ ਦੀ ਸਰਬ-ਉੱਚ ਅਦਾਲਤ ਸੁਪਰੀਮ ਕੋਰਟ ਨੇ ਸਾਲ 2013 ਦੇ ਜਬਰ ਜਨਾਹ ਮਾਮਲੇ ’ਚ ਹੇਠਲੀ ਅਦਾਲਤ ਵਲੋਂ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਮੁਅੱਤਲ ਕਰਨ ਦੀ ਮੰਗ ਕਰਨ ਵਾਲੀ ਆਸਾਰਾਮ ਬਾਪੂ ਦੀ ਪਟੀਸ਼ਨ ’ਤੇ ਗੁਜਰਾਤ ਸਰਕਾਰ ਤੋਂ ਜਵਾਬ ਮੰਗਿਆ ਹੈ। ਜਸਟਿਸ ਐਮ.ਐਮ. ਸੁੰਦਰੇਸ਼ ਅਤੇ ਜਸਟਿਸ ਅਰਵਿੰਦ ਕੁਮਾਰ ਦੀ ਬੈਂਚ ਨੇ ਆਸਾਰਾਮ ਵਲੋਂ ਪੇਸ਼ ਹੋਏ ਵਕੀਲ ਨੂੰ ਕਿਹਾ ਕਿ ਉਹ ਇਸ ਮੁੱਦੇ ’ਤੇ ਉਦੋਂ ਹੀ ਵਿਚਾਰ ਕਰੇਗੀ ਜਦੋਂ ਇਸ ਨੂੰ ਜਾਇਜ਼ ਠਹਿਰਾਉਣ ਲਈ ਕੋਈ ਡਾਕਟਰੀ ਆਧਾਰ ਹੋਵੇਗਾ। ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 13 ਦਸੰਬਰ ਦੀ ਤਰੀਕ ਤੈਅ ਕਰਦਿਆਂ ਕਿਹਾ, ‘‘ਅਸੀਂ ਨੋਟਿਸ ਜਾਰੀ ਕਰਾਂਗੇ ਪਰ ਅਸੀਂ ਸਿਰਫ ਮੈਡੀਕਲ ਸ਼ਰਤਾਂ ’ਤੇ ਵਿਚਾਰ ਕਰਾਂਗੇ।’’ ਗੁਜਰਾਤ ਹਾਈ ਕੋਰਟ ਨੇ 29 ਅਗੱ=ਸਤ ਨੂੰ ਆਸਾਰਾਮ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿਤਾ ਸੀ, ਜਿਸ ’ਚ ਗਾਂਧੀਨਗਰ ਦੀ ਇਕ ਅਦਾਲਤ ਨੇ 2023 ’ਚ ਆਸਾਰਾਮ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ ਕਰਨ ਦੀ ਮੰਗ ਕੀਤੀ ਸੀ। ਸਜ਼ਾ ਮੁਅੱਤਲ ਕਰਦੇ ਹੋਏ ਅਤੇ ਉਸ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਦਿਆਂ ਹਾਈ ਕੋਰਟ ਨੇ ਕਿਹਾ ਸੀ ਕਿ ਰਾਹਤ ਦਾ ਕੋਈ ਮਾਮਲਾ ਨਹੀਂ ਬਣਦਾ।
ਉਮਰ ਕੈਦ ਦੀ ਸਜ਼ਾ ਰੋਕੇ ਜਾਣ ਦੀ ਮੰਗ ਕਰਦੀ ਪਟੀਸ਼ਨ ਲੈ ਕੇ ਸੁਪਰੀਮ ਕੋਰਟ ਪਹੁੰਚਿਆ ਆਸਾਰਾਮ
Published: