ਕੈਨੇਡਾ ’ਚ ਦੋ ਟਰੱਕਾਂ ਦੀ ਭਿਆਨਕ ਟੱਕਰ, ਪੰਜਾਬੀ ਡਰਾਈਵਰ ਯਾਦਵਿੰਦਰ ਸਿੰਘ ਦੀ ਮੌਤ

Published:

Rate this post

ਮਾਂਟਰੀਅਲ/ਪੰਜਾਬ ਪੋਸਟ :

ਕੈਨੇਡਾ ਦੇ ਕਿਊਬੈਕ ਸੂਬੇ ਵਿੱਚ ਹਾਈਵੇਅ-20 ’ਤੇ ਦੋ ਟਰਾਲਿਆਂ ਦੀ ਆਹਮੋ-ਸਾਹਮਣੇ ਟੱਕਰ ਵਿੱਚ ਮਾਰੇ ਗਏ ਪੰਜਾਬੀ ਟਰੱਕ ਡਰਾਈਵਰ ਦੀ ਪਛਾਣ ਯਾਦਵਿੰਦਰ ਸਿੰਘ (45) ਵਜੋਂ ਹੋਈ ਹੈ। ਉਹ ਮਾਂਟਰੀਅਲ ਦਾ ਰਹਿਣ ਵਾਲਾ ਸੀ ਅਤੇ ਤਿੰਨ ਬੱਚਿਆਂ ਦਾ ਪਿਤਾ ਸੀ। ਮੁੱਢਲੀ ਜਾਣਕਾਰੀ ਅਨੁਸਾਰ ਦੂਜੇ ਪਾਸਿਓਂ ਆ ਰਿਹਾ ਇੱਕ ਤੇਜ਼ ਰਫ਼ਤਾਰ ਟਰੱਕ ਡਿਵਾਈਡਰ ਪਾਰ ਕਰਕੇ ਯਾਦਵਿੰਦਰ ਦੇ ਟਰੱਕ ਨਾਲ ਜਾ ਟਕਰਾਇਆ। ਹਾਦਸੇ ਵਿੱਚ ਉਸ ਦਾ ਟਰੱਕ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਉਹ ਕੈਬਿਨ ਵਿੱਚ ਫਸ ਗਿਆ। ਬਚਾਅ ਕਰਮਚਾਰੀਆਂ ਨੇ ਕਾਫ਼ੀ ਕੋਸ਼ਿਸ਼ਾਂ ਮਗਰੋਂ ਉਸ ਨੂੰ ਬਾਹਰ ਕੱਢਿਆ, ਪਰ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ। ਦੂਜੇ ਟਰੱਕ ਦਾ ਡਰਾਈਵਰ ਵੀ ਜ਼ਖ਼ਮੀ ਹੋਇਆ ਹੈ।

Read News Paper

Related articles

spot_img

Recent articles

spot_img