ਵੈਨਕੂਵਰ/ਪੰਜਾਬ ਪੋਸਟ :
ਤੇਜ਼ ਝੱਖੜਾਂ ਤੋਂ ਬਾਅਦ ਬ੍ਰਿਟਿਸ਼ ਕੋਲੰਬੀਆ ਵਿੱਚ ਹੁਣ ਭਾਰੀ ਮੀਂਹ ਕਾਰਨ ਹੜ੍ਹਾਂ ਦਾ ਖ਼ਤਰਾ ਵਧ ਗਿਆ ਹੈ। ਸੂਬਾ ਸਰਕਾਰ ਨੇ ਲੋਕਾਂ ਨੂੰ ਉੱਚੀਆਂ ਅਤੇ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਸਲਾਹ ਦਿੱਤੀ ਹੈ। ਕੁਝ ਇਲਾਕਿਆਂ ਵਿੱਚ 250 ਮਿਲੀਮੀਟਰ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਪੈਂਬਰਟਨ ਅਤੇ ਵੈਨਕੂਵਰ ਆਈਲੈਂਡ ਦੇ ਆਲੇ-ਦੁਆਲੇ ਰਹਿਣ ਵਾਲਿਆਂ ਨੂੰ ਖ਼ਾਸ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ। ਬਿਜਲੀ ਸਪਲਾਈ ਪ੍ਰਭਾਵਿਤ ਹੋਣ ਦੇ ਖ਼ਦਸ਼ੇ ਕਾਰਨ ਲੋਕਾਂ ਨੂੰ ਕੁਝ ਦਿਨਾਂ ਦਾ ਖਾਣ-ਪੀਣ ਦਾ ਸਾਮਾਨ ਤਿਆਰ ਰੱਖਣ ਦੀ ਵੀ ਅਪੀਲ ਕੀਤੀ ਗਈ ਹੈ।







