ਚੀਨ ਨੂੰ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਦੀ ਲਗਾਤਾਰ ਚੌਥੀ ਜਿੱਤ

Published:

Rate this post

ਭੋਪਾਲ/ਪੰਜਾਬ ਪੋਸਟ :

ਭਾਰਤੀ ਮਹਿਲਾ ਹਾਕੀ ਟੀਮ ਨੇ ਏਸ਼ਿਆਈ ਚੈਂਪੀਅਨਜ਼ ਟਰਾਫੀ ਵਿੱਚ ਚੀਨ ਨੂੰ 6-2 ਨਾਲ ਹਰਾ ਕੇ ਆਪਣਾ ਜੇਤੂ ਸਫ਼ਰ ਜਾਰੀ ਰੱਖਿਆ। ਦੀਪਿਕਾ ਨੇ ਪਹਿਲੇ ਕੁਆਰਟਰ ਵਿੱਚ ਤਿੰਨ ਗੋਲ ਕਰਕੇ ਸ਼ਾਨਦਾਰ ਹੈਟ੍ਰਿਕ ਲਗਾਈ। ਲਾਲਰੇਮਸਿਆਮੀ, ਨੇਹਾ ਅਤੇ ਸਾਕਸ਼ੀ ਰਾਣਾ ਨੇ ਵੀ ਇੱਕ-ਇੱਕ ਗੋਲ ਦਾ ਯੋਗਦਾਨ ਪਾਇਆ। ਇਸ ਜਿੱਤ ਨਾਲ ਭਾਰਤ ਦੇ 12 ਅੰਕ ਹੋ ਗਏ ਹਨ ਅਤੇ ਟੀਮ ਅੰਕ ਸੂਚੀ ਵਿੱਚ ਪਹਿਲੇ ਸਥਾਨ ’ਤੇ ਕਾਇਮ ਹੈ। ਭਾਰਤੀ ਟੀਮ ਵਿਸ਼ਵ ਦਰਜਾਬੰਦੀ ਵਿੱਚ ਵੀ ਪੰਜਵੇਂ ਸਥਾਨ ’ਤੇ ਪਹੁੰਚ ਗਈ ਹੈ, ਜੋ ਉਸ ਦਾ ਹੁਣ ਤੱਕ ਦਾ ਸਰਵੋਤਮ ਸਥਾਨ ਹੈ।

Read News Paper

Related articles

spot_img

Recent articles

spot_img