ਜੰਮੂ/ਪੰਜਾਬ ਪੋਸਟ :
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਧਾਰਾ 370 ਹਟਾਏ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ਵਿੱਚ ਅੱਤਵਾਦ ਦੀਆਂ ਗਤੀਵਿਧੀਆਂ ’ਤੇ ਕਾਫ਼ੀ ਹੱਦ ਤੱਕ ਕਾਬੂ ਪਾਇਆ ਗਿਆ ਹੈ। ਸ਼ਨੀਵਾਰ ਨੂੰ ਜੰਮੂ ਵਿੱਚ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਧਾਰਾ 370 ਖ਼ਤਮ ਕਰਨ ਨਾਲ ਸੂਬੇ ਦੇ ਵਿਕਾਸ ਲਈ ਨਵੇਂ ਰਾਹ ਖੁੱਲ੍ਹੇ ਹਨ ਅਤੇ ਹੁਣ ਜੰਮੂ-ਕਸ਼ਮੀਰ ਨੂੰ ਵਿਕਸਤ ਸੂਬਾ ਬਣਨ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਅੱਤਵਾਦ ਨਾਲ ਨਜਿੱਠਣ ਦੇ ਨਾਲ ਨੌਜਵਾਨਾਂ ਲਈ ਰੁਜ਼ਗਾਰ ਅਤੇ ਕਾਰੋਬਾਰ ਦੇ ਮੌਕੇ ਵੀ ਪੈਦਾ ਕੀਤੇ ਹਨ। ਰਾਜਨਾਥ ਸਿੰਘ ਨੇ ਕਾਂਗਰਸ ਵੱਲੋਂ ਵੋਟ ਚੋਰੀ ਦੇ ਲਾਏ ਜਾ ਰਹੇ ਦੋਸ਼ਾਂ ’ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਪਾਰਟੀ ਆਪਣੇ ਦਾਅਵਿਆਂ ਦੇ ਹੱਕ ਵਿੱਚ ਕੋਈ ਸਬੂਤ ਪੇਸ਼ ਨਹੀਂ ਕਰ ਸਕੀ।







