ਅੰਮਿ੍ਰਤਸਰ/ਪੰਜਾਬ ਪੋਸਟ
ਭਾਜਪਾ ਦੇ ਲੋਕ ਸਭਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਗੁਰੂ ਨਗਰੀ ਲਈ ਬਹੁਤ ਕੁਝ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਵੀ. ਐੱਫ. ਐੱਸ. ਨੇ ਤਾਜ ਦੇ ਸਹਿਯੋਗ ਨਾਲ ਅੰਮਿ੍ਰਤਸਰ ’ਚ ਇੱਕ ਸਿਖਲਾਈ ਕੇਂਦਰ ਖੋਲ੍ਹਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਸਾਡੇ ਨੌਜਵਾਨਾਂ ਨੂੰ ਬਹੁਤ ਫਾਇਦਾ ਹੋਵੇਗਾ ਅਤੇ ਉਨ੍ਹਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ। ਉਨ੍ਹਾਂ ਦੱਸਿਆ ਕਿ ਅੰਮਿ੍ਰਤਸਰ ’ਚ ਮਲਟੀਪਲ ਵੀਜ਼ਾ ਐਪਲੀਕੇਸ਼ਨ ਸੈਂਟਰ ਵੀ.ਐੱਫ. ਐੱਸ. ਗਲੋਬਲ ਸੈਂਟਰ ਸਥਾਪਿਤ ਕੀਤਾ ਜਾਵੇਗਾ, ਜਿੱਥੇ ਲੋਕਾਂ ਨੂੰ ਬਾਇਓਮੈਟਿ੍ਰਕ ਉਪਕਰਣ ਵੀ ਉਪਲਬਧ ਕਰਵਾਏ ਜਾਣਗੇ। ਤਰਨਜੀਤ ਸਿੰਘ ਸੰਧੂ ਨੇ ਇਸ ਗੱਲ ਦਾ ਵੀ ਜ਼ਿਕਰ ਕੀਤਾ ਹੈ ਕਿ ਅਮਰੀਕੀ ਐੱਨ. ਆਰ. ਆਈ. ਭਾਈਚਾਰੇ ਵੱਲੋਂ ਅੰਮਿ੍ਰਤਸਰ ’ਚ ਨੌਜਵਾਨਾਂ ਅਤੇ ਔਰਤਾਂ ਦੇ ਸਵੈ-ਰੋਜ਼ਗਾਰ ਅਤੇ ਸਟਾਰਟ-ਅੱਪ ਲਈ ਵਿਕਸਤ ਕੀਤੀ ਅੰਮਿ੍ਰਤਸਰ ਨਿਵੇਸ਼ ਯੋਜਨਾ ਤਹਿਤ 100 ਮਿਲੀਅਨ ਡਾਲਰ ਯਾਨੀ 830 ਕਰੋੜ ਰੁਪਏ ਤੋਂ ਵੱਧ ਦੀ ਰਕਮ ਇਕੱਠੀ ਕੀਤੀ ਗਈ ਹੈ। ਉਨ੍ਹਾਂ ਨੇ ਪੰਜਾਬ ਅਤੇ ਅੰਮਿ੍ਰਤਸਰ ਦੇ ਮੌਜੂਦਾ ਹਾਲਾਤ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਦੁਸ਼ਮਣ ਤਾਕਤਾਂ ਹਮੇਸ਼ਾ ਹੀ ਸਰਹੱਦੀ ਸੂਬੇ ਪੰਜਾਬ ’ਚ ਅਰਾਜਕਤਾ ਪੈਦਾ ਕਰਨ ਦੀ ਕੋਸ਼ਿਸ਼ ’ਚ ਰਹਿੰਦੀਆਂ ਹਨ, ਪਰ ਇਸ ਤੋਂ ਪਹਿਲਾਂ ਕਿ ਸੂਬੇ ਦੇ ਮੌਜੂਦਾ ਹਾਲਾਤ ਪੰਜਾਬੀ ਭਾਈਚਾਰੇ ਲਈ ਵੱਡਾ ਖਤਰਾ ਬਣ ਜਾਣ, ਇਸ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।
ਤਰਨਜੀਤ ਸਿੰਘ ਸੰਧੂ ਨੇ ਸਾਂਝੀਆਂ ਕੀਤੀਆਂ ਅੰਮਿ੍ਰਤਸਰ ਲਈ ਆਪਣੀਆਂ ਯੋਜਨਾਵਾਂ

Published: