ਨਵੀਂ ਦਿੱਲੀ/ਪੰਜਾਬ ਪੋਸਟ :
ਸੁਪਰੀਮ ਕੋਰਟ ਨੇ ਦਿੱਲੀ-ਐੱਨਸੀਆਰ ਵਿੱਚ ਵਾਹਨਾਂ ਤੋਂ ਨਿਕਲਣ ਵਾਲੇ ਧੂੰਏਂ ਕਾਰਨ ਵਧ ਰਹੇ ਹਵਾ ਪ੍ਰਦੂਸ਼ਣ ’ਤੇ ਚਿੰਤਾ ਜਤਾਈ ਹੈ। ਅਦਾਲਤ ਨੇ ਦਿੱਲੀ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਸਰਕਾਰਾਂ ਤੋਂ ਪੁਰਾਣੇ ਤੇ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ ਦੀ ਆਵਾਜਾਈ ਰੋਕਣ ਲਈ ਚੁੱਕੇ ਕਦਮਾਂ ਬਾਰੇ ਦੋ ਹਫ਼ਤਿਆਂ ਅੰਦਰ ਜਵਾਬ ਮੰਗਿਆ ਹੈ।
ਅਦਾਲਤ ਨੇ ਪੀਯੂਸੀ ਸਰਟੀਫਿਕੇਟਾਂ ਦੀ ਜਾਂਚ, ਵਾਹਨਾਂ ਦੇ ਚਲਾਨ ਅਤੇ ਐੱਨਸੀਆਰ ਵਿੱਚ ਪੁਰਾਣੇ ਵਾਹਨਾਂ ਦੇ ਦਾਖ਼ਲੇ ’ਤੇ ਰੋਕ ਸਬੰਧੀ ਵੀ ਜਾਣਕਾਰੀ ਮੰਗੀ ਹੈ। ਬੈਂਚ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਘਟੀਆਂ ਹਨ, ਪਰ ਵਾਹਨਾਂ ਦਾ ਪ੍ਰਦੂਸ਼ਣ ਵਧ ਰਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ 23 ਨਵੰਬਰ ਨੂੰ ਹੋਵੇਗੀ।







