ਭੋਪਾਲ/ਪੰਜਾਬ ਪੋਸਟ :
ਮਹਿਲਾ ਏਸ਼ਿਆਈ ਚੈਂਪੀਅਨਜ਼ ਟਰਾਫੀ ਵਿੱਚ ਭਾਰਤੀ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੀਨ ਨੂੰ 6-2 ਨਾਲ ਮਾਤ ਦਿੱਤੀ। ਭਾਰਤ ਦੀ ਦੀਪਿਕਾ ਨੇ ਪਹਿਲੇ ਕੁਆਰਟਰ ਵਿੱਚ ਤਿੰਨ ਗੋਲ ਕਰਕੇ ਹੈਟ੍ਰਿਕ ਪੂਰੀ ਕੀਤੀ। ਲਾਲਰੇਮਸਿਆਮੀ, ਨੇਹਾ ਅਤੇ ਸਾਕਸ਼ੀ ਰਾਣਾ ਨੇ ਇੱਕ-ਇੱਕ ਗੋਲ ਕੀਤਾ। ਇਸ ਜਿੱਤ ਨਾਲ ਭਾਰਤ ਨੇ ਟੂਰਨਾਮੈਂਟ ਵਿੱਚ ਲਗਾਤਾਰ ਚੌਥੀ ਜਿੱਤ ਦਰਜ ਕਰਦਿਆਂ ਅੰਕ ਸੂਚੀ ਵਿੱਚ ਆਪਣਾ ਸਿਖਰਲਾ ਸਥਾਨ ਬਰਕਰਾਰ ਰੱਖਿਆ। ਇਸ ਦੇ ਨਾਲ ਹੀ ਭਾਰਤੀ ਮਹਿਲਾ ਟੀਮ ਐੱਫਆਈਐੱਚ ਵਿਸ਼ਵ ਦਰਜਾਬੰਦੀ ਵਿੱਚ ਪੰਜਵੇਂ ਸਥਾਨ ’ਤੇ ਪਹੁੰਚ ਗਈ, ਜੋ ਉਸ ਦਾ ਹੁਣ ਤੱਕ ਦਾ ਸਰਵੋਤਮ ਸਥਾਨ ਹੈ।







