ਮੁਹਾਲੀ/ਪੰਜਾਬ ਪੋਸਟ
ਪੰਜਾਬ ’ਚ ਲੋਕ ਸਭਾ ਚੋਣਾਂ ਲਈ 13 ਸੀਟਾਂ ’ਤੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅਮਲ ਮੁਕੰਮਲ ਹੋ ਗਿਆ ਹੈ। ਇਸ ਤੋਂ ਬਾਅਦ ਅੱਜ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ। ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਆਖ਼ਰੀ ਦਿਨ ਲੰਘੇ ਕੱਲ੍ਹ 13 ਸੀਟਾਂ ਲਈ 226 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਕਾਗ਼ਜ਼ ਦਾਖ਼ਲ ਕਰਨ ਦਾ ਕੰਮ 7 ਮਈ ਤੋਂ ਸ਼ੁਰੂ ਹੋਇਆ ਸੀ ਅਤੇ ਇਸ ਸਮੇਂ ਤੱਕ ਸੂਬੇ ਵਿਚ ਕੁੱਲ 598 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਨਾਮਜ਼ਦਗੀਆਂ ਦੇ ਅਖੀਰਲੇ ਦਿਨ ਕੁੱਲ 226 ਨਾਮਜ਼ਦਗੀਆਂ ਹੋਈਆਂ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਦੱਸਿਆ ਹੈ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਹੋਵੇਗੀ, ਜਦੋਂ ਕਿ 17 ਮਈ ਤੱਕ ਕਾਗ਼ਜ਼ ਵਾਪਸ ਲਏ ਜਾ ਸਕਣਗੇ। ਅਖੀਰਲੇ ਦਿਨ ਕਾਗ਼ਜ਼ ਦਾਖਲ ਕਰਨ ਵਾਲਿਆਂ ਵਿੱਚ ਬਹੁਗਿਣਤੀ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਤਸਰ) ਦੇ ਉਮੀਦਵਾਰਾਂ ਅਤੇ ਆਜ਼ਾਦ ਉਮੀਦਵਾਰਾਂ ਦੀ ਰਹੀ ਹੈ। ਅੰਕੜਿਆਂ ਮੁਤਾਬਕ, ਪੰਜਾਬ ਵਿੱਚ ਸਭ ਤੋਂ ਜ਼ਿਆਦਾ ਨਾਮਜ਼ਦਗੀਆਂ ਲੁਧਿਆਣਾ ਤੋਂ ਹੋਈਆਂ ਜਿੱਥੇ ਕਰੀਬ ਕੁੱਲ 70 ਨਾਮਜ਼ਦਗੀਆਂ ਹੋਈਆਂ ਹਨ ਜਦੋਂ ਕਿ ਦੂਜੇ ਨੰਬਰ ’ਤੇ ਗੁਰਦਾਸਪੁਰ ਹੈ, ਜਿੱਥੋਂ ਕਰੀਬ 60 ਨਾਮਜ਼ਦਗੀਆਂ ਹੋਈਆਂ ਹਨ। ਸਭ ਤੋਂ ਘੱਟ 27 ਨਾਮਜ਼ਦਗੀਆਂ ਹੁਸ਼ਿਆਰਪੁਰ ਦੀ ਲੋਕ ਸਭਾ ਸੀਟ ਤੋਂ ਹੋਈਆਂ ਹਨ।
ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਹੋਇਆ ਮੁਕੰਮਲ
Published: