ਅੰਮਿ੍ਰਤਸਰ/ਪੰਜਾਬ ਪੋਸਟ
ਸਿੱਖ ਕੌਮ ਦੇ ਮਹਾਨ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 15 ਜੁਲਾਈ ਨੂੰ ਸੱਦੀ ਗਈ ਹੈ ਜਿਸ ਵਿੱਚ ਮੌਜੂਦਾ ਸਮੇਂ ਦੇ ਕਈ ਅਹਿਮ ਮਸਲੇ ਵਿਚਾਰੇ ਜਾਣਗੇ। ਇਸ ਦਰਮਿਆਨ ਇਹ ਸੰਭਾਵਨਾ ਵੀ ਦੱਸੀ ਜਾ ਰਹੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਵੱਲੋਂ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਦਿੱਤੇ ਗਏ ਪੱਤਰ ਸਣੇ ਸਿੱਖਾਂ ਨਾਲ ਸਬੰਧਤ ਹੋਰ ਮਾਮਲਿਆਂ ’ਤੇ ਵੀ ਪੰਜ ਸਿੰਘ ਸਾਹਿਬਾਨ ਵੱਲੋਂ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ। ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੇ ਪੰਜ ਸਿੰਘ ਸਾਹਿਬਾਨ ਦੀ 15 ਜੁਲਾਈ ਨੂੰ ਹੋਣ ਵਾਲੀ ਇਕੱਤਰਤਾ ਦੀ ਪੁਸ਼ਟੀ ਕੀਤੀ ਹੈ ਅਤੇ ਦੱਸਿਆ ਹੈ ਕਿ ਇਸ ਲਈ ਪੰਜ ਤਖਤਾਂ ਦੇ ਜਥੇਦਾਰ ਸਾਹਿਬਾਨ ਨੂੰ ਸੱਦਾ ਪੱਤਰ ਭੇਜ ਦਿੱਤੇ ਗਏ ਹਨ। ਮਿਲੇ ਵੇਰਵਿਆਂ ਦੇ ਮੁਤਾਬਕ ਇਸ ਇਕੱਤਰਤਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਚੱਲ ਰਹੇ ਸੰਕਟ ਤੋਂ ਇਲਾਵਾ ਚੰਡੀਗੜ ਨੇੜੇ ਇੱਕ ਫਿਲਮ ਦੀ ਸ਼ੂਟਿੰਗ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਨਕਲ ਕਰਕੇ ਦਿ੍ਰਸ਼ ਫ਼ਿਲਮਾਏ ਜਾਣ ਦੇ ਮਾਮਲੇ ’ਤੇ ਵਿਚਾਰ ਕੀਤੀ ਜਾ ਸਕਦੀ ਹੈ ਹਾਲਾਂਕਿ ਪ੍ਰਮੁੱਖ ਤੌਰ ਉੱਤੇ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਨੂੰ ਲੈ ਕੇ ਇਸ ਮੀਟਿੰਗ ਵਿੱਚ ਮੁੱਖ ਗੱਲਬਾਤ ਹੋਣ ਦੀ ਸੰਭਾਵਨਾ ਹੈ।
ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ 15 ਜੁਲਾਈ ਨੂੰ ਹੋਵੇਗੀ

Published: