ਬੰਗਲਾਦੇਸ਼ ਦੇ ਰਾਸ਼ਟਰਪਤੀ ਮੁਹੰਮਦ ਸ਼ਹਾਬੁਦੀਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ

Published:

Rate this post

ਢਾਕਾ/ਪੰਜਾਬ ਪੋਸਟ
ਬੰਗਲਾਦੇਸ਼ ਦੀ ਸਿਆਸਤ ਵਿੱਚੋਂ ਇੱਕ ਬੇਹੱਦ ਵੱਡੀ ਅਤੇ ਅਹਿਮ ਖ਼ਬਰ ਸਾਹਮਣੇ ਆਈ ਹੈ, ਜਿੱਥੇ ਦੇਸ਼ ਦੇ ਰਾਸ਼ਟਰਪਤੀ ਮੁਹੰਮਦ ਸ਼ਹਾਬੁਦੀਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮੁਹੰਮਦ ਸ਼ਹਾਬੁਦੀਨ ਨੇ ਆਪਣਾ ਅਸਤੀਫ਼ਾ ਸੰਸਦ ਦੇ ਸਪੀਕਰ ਹਾਫ਼ਿਜ਼ ਉੱਦੀਨ ਅਹਿਮਦ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ ਆਪਣਾ ਕਾਰਜਕਾਲ ਪੂਰਾ ਹੋਣ ਤੋਂ ਦੋ ਸਾਲ ਪਹਿਲਾਂ ਹੀ ਇਹ ਅਹੁਦਾ ਛੱਡ ਦਿੱਤਾ ਹੈ, ਕਿਉਂਕਿ ਉਨ੍ਹਾਂ ਦਾ ਪੰਜ ਸਾਲ ਦਾ ਕਾਰਜਕਾਲ ਸਾਲ 2028 ਵਿੱਚ ਪੂਰਾ ਹੋਣਾ ਸੀ।
ਰਾਸ਼ਟਰਪਤੀ ਭਵਨ ਵੱਲੋਂ ਜਾਰੀ ਜਾਣਕਾਰੀ ਅਤੇ ਉਨ੍ਹਾਂ ਦੇ ਅਸਤੀਫ਼ੇ ਦੇ ਪੱਤਰ ਮੁਤਾਬਕ ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬਿਮਾਰੀਆਂ ਜਿਵੇਂ ਕਿ ਦਿਲ ਦੀ ਬਿਮਾਰੀ, ਹਾਈ ਬਲੱਡ ਪ੍ਰੈਸ਼ਰ, ਸ਼ੂਗਰ, ਗੁਰਦੇ ਦੀਆਂ ਸਮੱਸਿਆਵਾਂ ਅਤੇ ‘ਆਟੋਨੋਮਿਕ ਨਿਊਰੋਪੈਥੀ’ ਤੋਂ ਪੀੜਤ ਹਨ। ਉਨ੍ਹਾਂ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਸਰੀਰਕ ਅਤੇ ਮਾਨਸਿਕ ਤੌਰ ’ਤੇ ਕਮਜ਼ੋਰ ਹੋਣ ਕਾਰਨ ਉਹ ਇਸ ਸੰਵਿਧਾਨਕ ਅਹੁਦੇ ਦੀਆਂ ਜ਼ਿੰਮੇਵਾਰੀਆਂ ਨਿਭਾਉਣ ਦੇ ਸਮਰੱਥ ਨਹੀਂ ਰਹੇ।
ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਅਸਤੀਫ਼ਾ ਸਿਰਫ਼ ਸਿਹਤ ਕਾਰਨਾਂ ਕਰਕੇ ਨਹੀਂ, ਸਗੋਂ ਦੇਸ਼ ਵਿੱਚ ਬਦਲੇ ਹੋਏ ਸਿਆਸੀ ਸਮੀਕਰਨਾਂ ਅਤੇ ਹਾਲੀਆ ਘਟਨਾਕ੍ਰਮ ਨਾਲ ਵੀ ਜੁੜਿਆ ਹੋਇਆ ਹੈ। ਮੁਹੰਮਦ ਸ਼ਹਾਬੁਦੀਨ ਨੂੰ ਅਪ੍ਰੈਲ 2023 ਵਿੱਚ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਸਰਕਾਰ ਵੇਲੇ ਚੁਣਿਆ ਗਿਆ ਸੀ। ਬੰਗਲਾਦੇਸ਼ ਦੇ ਸੰਵਿਧਾਨ ਮੁਤਾਬਕ ਸਪੀਕਰ ਹਾਫ਼ਿਜ਼ ਉੱਦੀਨ ਅਹਿਮਦ ਅਗਲੇ ਨਵੇਂ ਰਾਸ਼ਟਰਪਤੀ ਦੀ ਚੋਣ ਹੋਣ ਤੱਕ ਕਾਰਜਕਾਰੀ ਰਾਸ਼ਟਰਪਤੀ ਵਜੋਂ ਸੇਵਾਵਾਂ ਨਿਭਾਉਣਗੇ, ਅਤੇ ਅਗਲੇ 90 ਦਿਨਾਂ ਦੇ ਅੰਦਰ ਨਵੇਂ ਰਾਸ਼ਟਰਪਤੀ ਦੀ ਚੋਣ ਕਰਨੀ ਲਾਜ਼ਮੀ ਹੋਵੇਗੀ।

Read News Paper

Related articles

spot_img

Recent articles

spot_img