ਭਾਰਤੀ ਕਾਰੋਬਾਰੀਆਂ ਲਈ ਵੀਜ਼ਾ ਪ੍ਰਕਿਰਿਆ ਸੌਖੀ ਬਣਾਉਣ ਲਈ ਤਿਆਰ ਚੀਨ

Published:

Rate this post

ਬੀਜਿੰਗ/ਪੰਜਾਬ ਪੋਸਟ :

ਚੀਨ ਨੇ ਭਾਰਤ ਨਾਲ ਕਾਰੋਬਾਰੀ ਸਬੰਧ ਮਜ਼ਬੂਤ ਕਰਨ ਲਈ ਦੋਵਾਂ ਦੇਸ਼ਾਂ ਦੇ ਵਪਾਰੀਆਂ ਵਾਸਤੇ ਵੀਜ਼ਾ ਪ੍ਰਕਿਰਿਆ ਸੁਖਾਲੀ ਬਣਾਉਣ ਦੀ ਇੱਛਾ ਜਤਾਈ ਹੈ। ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਬੀਜਿੰਗ ਭਾਰਤ ਨਾਲ ਮਿਲ ਕੇ ਕਾਰੋਬਾਰੀ ਯਾਤਰੀਆਂ ਲਈ ਵੀਜ਼ਾ ਪ੍ਰਬੰਧਾਂ ਨੂੰ ਆਸਾਨ ਬਣਾਉਣ ਲਈ ਕੰਮ ਕਰਨ ਵਾਸਤੇ ਤਿਆਰ ਹੈ। ਇਹ ਬਿਆਨ ਭਾਰਤੀ ਨਾਗਰਿਕਾਂ, ਖ਼ਾਸ ਕਰਕੇ ਕਾਰੋਬਾਰੀਆਂ ਨੂੰ ਵੀਜ਼ੇ ਘੱਟ ਮਿਲਣ ਦੀਆਂ ਰਿਪੋਰਟਾਂ ਦਰਮਿਆਨ ਆਇਆ ਹੈ। ਹਾਲ ਹੀ ਵਿੱਚ ਸ਼ੰਘਾਈ ਵਿੱਚ ਹੋਏ ਚੀਨ ਦੇ ਕੌਮਾਂਤਰੀ ਵਪਾਰ ਮੇਲੇ ਵਿੱਚ ਸ਼ਾਮਲ ਹੋਣ ਲਈ ਵੀ ਘੱਟ ਭਾਰਤੀ ਕਾਰੋਬਾਰੀਆਂ ਨੂੰ ਵੀਜ਼ੇ ਮਿਲਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ।

Read News Paper

Related articles

spot_img

Recent articles

spot_img