ਭਾਰਤ-ਅਮਰੀਕਾ ਵਪਾਰ ਸਮਝੌਤਾ ਛੇਤੀ ਸਿਰੇ ਚੜ੍ਹਨ ਦੀ ਉਮੀਦ: ਪੀਯੂਸ਼ ਗੋਇਲ

Published:

Rate this post

ਨਵੀਂ ਦਿੱਲੀ/ਪੰਜਾਬ ਪੋਸਟ :

ਕੇਂਦਰੀ ਵਣਜ ਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਕਿਹਾ ਹੈ ਕਿ ਭਾਰਤ ਅਤੇ ਅਮਰੀਕਾ ਵਿਚਕਾਰ ਲੰਬੇ ਸਮੇਂ ਤੋਂ ਉਡੀਕਿਆ ਜਾ ਰਿਹਾ ਵਪਾਰ ਸਮਝੌਤਾ ਅੰਤਿਮ ਪੜਾਅ ਦੇ ਨੇੜੇ ਹੈ ਅਤੇ ਇਸ ਨੂੰ ਸਿਰੇ ਚਾੜ੍ਹਨ ਲਈ ਰਾਹ ਸਪੱਸ਼ਟ ਹੋਣ ਲੱਗਾ ਹੈ। ਉਨ੍ਹਾਂ ਕਿਹਾ ਕਿ ਸਮਝੌਤੇ ਨੂੰ ਅੰਤਿਮ ਰੂਪ ਦੇਣ ਵਿੱਚ ਆ ਰਹੀਆਂ ਅੜਚਣਾਂ ਦੂਰ ਕਰਨ ਲਈ ਪ੍ਰਕਿਰਿਆ ਅੱਗੇ ਵਧ ਰਹੀ ਹੈ। ਇਹ ਬਿਆਨ ਅਮਰੀਕਾ ਵੱਲੋਂ ਭਾਰਤੀ ਵਸਤਾਂ ’ਤੇ 25 ਫ਼ੀਸਦੀ ਤੱਕ ਟੈਰਿਫ਼ ਲਗਾਉਣ ਦੀ ਤਜਵੀਜ਼ ਅਤੇ ਸਮਝੌਤਾ ਹੋਣ ਦੀ ਸੂਰਤ ਵਿੱਚ ਇਸ ਨੂੰ ਘਟਾ ਕੇ 17 ਫ਼ੀਸਦੀ ਕਰਨ ਦੇ ਸੰਕੇਤਾਂ ਮਗਰੋਂ ਆਇਆ ਹੈ। ਗੋਇਲ ਨੇ ਕਿਹਾ ਕਿ ਸਰਕਾਰ ਭਾਰਤੀ ਬਰਾਮਦਕਾਰਾਂ ਨੂੰ ਮੁਕਾਬਲੇਬਾਜ਼ ਦੇਸ਼ਾਂ ਦੇ ਮੁਕਾਬਲੇ ਬਿਹਤਰ ਬਾਜ਼ਾਰ ਪਹੁੰਚ ਦਿਵਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਭਾਰਤ ਅਤੇ ਯੂਰਪੀ ਸੰਘ ਵਿਚਕਾਰ ਮੁਕਤ ਵਪਾਰ ਸਮਝੌਤੇ ’ਤੇ ਵੀ ਇਸ ਸਾਲ ਦਸਤਖ਼ਤ ਹੋਣ ਦੀ ਉਮੀਦ ਪ੍ਰਗਟਾਈ।

Read News Paper

Related articles

spot_img

Recent articles

spot_img