ਚੰਡੀਗੜ੍ਹ/ਪੰਜਾਬ ਪੋਸਟ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੋਗਾ ਵਿੱਚ ਹੋਣ ਵਾਲੀ ਰੈਲੀ ਲਈ ਸਰਕਾਰੀ ਬੱਸਾਂ ਨੂੰ ਨਿਰਧਾਰਤ ਰੂਟਾਂ ਤੋਂ ਹਟਾਉਣ ਦੀ ਕਾਨੂੰਨੀ ਵਾਜਬਤਾ ’ਤੇ ਸਵਾਲ ਉਠਾਏ ਹਨ। ਅਦਾਲਤ ਨੇ ਕਿਹਾ ਕਿ ਸਰਕਾਰ ਨੇ ਬੱਸਾਂ ਦੇ ਰੂਟ ਬਦਲਣ ਲਈ ਲੋੜੀਂਦੇ ਅਸਥਾਈ ਪਰਮਿਟ ਪੇਸ਼ ਨਹੀਂ ਕੀਤੇ। ਆਮ ਯਾਤਰੀਆਂ ਨੂੰ ਹੋਣ ਵਾਲੀ ਪਰੇਸ਼ਾਨੀ ਅਤੇ ਇਸ ਕਾਰਵਾਈ ਦੇ ਕਾਨੂੰਨੀ ਆਧਾਰ ਦੀ ਵੀ ਜਾਂਚ ਕੀਤੀ ਜਾਵੇਗੀ। ਮਾਮਲੇ ਦੀ ਅਗਲੀ ਸੁਣਵਾਈ 26 ਨਵੰਬਰ ਨੂੰ ਤੈਅ ਕੀਤੀ ਗਈ ਹੈ।







