ਚੰਡੀਗੜ੍ਹ/ਪੰਜਾਬ ਪੋਸਟ :
ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਰਾਜਾ ਵੜਿੰਗ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦਿੱਤੇ ਅਸਤੀਫ਼ੇ ’ਤੇ ਕਿਹਾ ਹੈ ਕਿ ਇਸ ਨਾਲ ਪਾਰਟੀ ਅੰਦਰਲੀ ਖਿੱਚੋਤਾਣ ਖ਼ਤਮ ਹੋਣ ਦੀ ਬਜਾਏ ਹੋਰ ਵਧ ਸਕਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਦੇ ਆਗੂਆਂ ਵਿਚ ਮੁੱਖ ਮੰਤਰੀ ਦੀ ਕੁਰਸੀ ਨੂੰ ਲੈ ਕੇ ਆਪਸੀ ਖਿੱਚੋਤਾਣ ਚੱਲ ਰਹੀ ਹੈ। ਢਿੱਲੋਂ ਨੇ ਪੰਜਾਬ ਦੀ ਅਮਨ-ਕਾਨੂੰਨ ਵਿਵਸਥਾ ਅਤੇ ਦਲਿਤਾਂ ਵਿਰੁੱਧ ਅਪਰਾਧਾਂ ਦੇ ਮੁੱਦੇ ’ਤੇ ਵੀ ਚਿੰਤਾ ਪ੍ਰਗਟਾਈ।







