ਵੋਟ ਚੋਰ, ਗੱਦੀ ਛੋੜ’ ਨਾਅਰੇ ਵਾਲੀਆਂ ਵੀਡੀਓਜ਼ ਹਟਾਉਣ ਦੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜ

Published:

Rate this post

ਨਵੀਂ ਦਿੱਲੀ/ਪੰਜਾਬ ਪੋਸਟ :

ਇਟਲੀ ਦੇ ਸਿਆਸਤਦਾਨ ਗਿਆਕੋਮੋ ਫਿਲੀਬੈਕ ਵੱਲੋਂ ਹੈਦਰਾਬਾਦ ਵਿੱਚ ਹੋਏ ‘ਭਾਰਤ ਸੰਮੇਲਨ-2026’ ਦੌਰਾਨ ‘ਵੋਟ ਚੋਰ, ਗੱਦੀ ਛੋੜ’ ਦਾ ਨਾਅਰਾ ਲਗਾਉਣ ਨਾਲ ਸਬੰਧਤ ਵੀਡੀਓਜ਼ ਸੋਸ਼ਲ ਮੀਡੀਆ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਸੁਪਰੀਮ ਕੋਰਟ ਨੇ ਰੱਦ ਕਰ ਦਿੱਤੀ ਹੈ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਅਪਰੇਸ਼ ਕੁਮਾਰ ਸਿੰਘ ਦੇ ਬੈਂਚ ਨੇ ਕਿਹਾ ਕਿ ਪਹਿਲਾਂ ਦੇਸ਼ ਦੇ ਨਾਗਰਿਕਾਂ ਦੇ ਭਾਸ਼ਣਾਂ ਨੂੰ ਨਿਯਮਤ ਕਰਨ ਦੇ ਅਧਿਕਾਰ ਬਾਰੇ ਦਲੀਲ ਦਿੱਤੀ ਜਾਣੀ ਚਾਹੀਦੀ ਹੈ, ਉਸ ਤੋਂ ਬਾਅਦ ਵਿਦੇਸ਼ੀ ਨਾਗਰਿਕਾਂ ਦੇ ਭਾਸ਼ਣਾਂ ਦਾ ਸਵਾਲ ਆਉਂਦਾ ਹੈ। ਪਟੀਸ਼ਨਕਰਤਾ ਨੇ ਵੀਡੀਓਜ਼ ਹਟਾਉਣ ਦੇ ਨਾਲ ਵਿਦੇਸ਼ੀ ਮਹਿਮਾਨਾਂ ਦੇ ਭਾਸ਼ਣਾਂ ਨੂੰ ਨਿਯਮਤ ਕਰਨ ਦੀ ਮੰਗ ਵੀ ਕੀਤੀ ਸੀ।

Read News Paper

Related articles

spot_img

Recent articles

spot_img