ਲਾਹੌਰ/ਪੰਜਾਬ ਪੋਸਟ :
ਪਾਕਿਸਤਾਨ ਦੇ ਲਾਹੌਰ ਵਿੱਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨਾਲ ਸਬੰਧਤ ਗੁਰਦੁਆਰਾ ਛੇਵੀਂ ਪਾਤਸ਼ਾਹੀ ਨੂੰ 79 ਸਾਲਾਂ ਬਾਅਦ ਮੁੜ ਖੋਲ੍ਹ ਦਿੱਤਾ ਗਿਆ ਹੈ। ਟੈਂਪਲ ਰੋਡ ਸਥਿਤ ਇਸ ਇਤਿਹਾਸਕ ਅਸਥਾਨ ਦੀ ਮੁਰੰਮਤ ਅਤੇ ਨਵੀਨੀਕਰਨ ਮਗਰੋਂ ਸਿੱਖ ਸੰਗਤ ਨੇ ਧਾਰਮਿਕ ਮਰਿਆਦਾ ਅਨੁਸਾਰ ਅਰਦਾਸ ਕਰਕੇ ਮੱਥਾ ਟੇਕਿਆ। ਉਦਘਾਟਨ ਸਮਾਗਮ ਵਿੱਚ ਪਾਕਿਸਤਾਨ ਦੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸ. ਰਮੇਸ਼ ਸਿੰਘ ਅਰੋੜਾ ਅਤੇ ਹੋਰ ਅਧਿਕਾਰੀ ਸ਼ਾਮਲ ਹੋਏ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਵਿੱਚ 50 ਤੋਂ ਵੱਧ ਗੁਰਦੁਆਰਿਆਂ ਦੀ ਸੰਭਾਲ ਅਤੇ ਮੁਰੰਮਤ ਦਾ ਕੰਮ ਵੀ ਚੱਲ ਰਿਹਾ ਹੈ।







