ਟੈਲਫੋਰਡ/ਪੰਜਾਬ ਪੋਸਟ
ਯੂ.ਕੇ. ਦੇ ਟੈਲਫੋਰਡ ਸ਼ਹਿਰ ਵਿੱਚ ਇੱਕ ਸਿੱਖ ਬੱਸ ਡਰਾਈਵਰ ’ਤੇ ਹਮਲਾ ਕਰਨ ਅਤੇ ਉਸ ਦੀ ਦਾੜ੍ਹੀ ਪੁੱਟਣ ਦੀ ਵੀਡੀਓ ਸਾਹਮਣੇ ਆਉਣ ਮਗਰੋਂ ਸਿੱਖ ਭਾਈਚਾਰੇ ਵਿੱਚ ਰੋਸ ਪੈਦਾ ਹੋ ਗਿਆ ਹੈ। ਪੰਜਾਬੀ ਟ੍ਰਿਬਿਊਨ ਮੁਤਾਬਕ ਸ਼ੁੱਕਰਵਾਰ ਸ਼ਾਮ ਮੇਡਲੇ ਦੇ ਕੋਰਟ ਸਟ੍ਰੀਟ ਇਲਾਕੇ ਵਿੱਚ ਇੱਕ ਵਿਅਕਤੀ ਨੇ ਡਰਾਈਵਰ ਨਾਲ ਕੁੱਟਮਾਰ ਕੀਤੀ ਅਤੇ ਉਸ ਨੂੰ ਬੱਸ ਵਿੱਚੋਂ ਬਾਹਰ ਕੱਢ ਦਿੱਤਾ। ਇਸ ਤੋਂ ਬਾਅਦ ਹਮਲਾਵਰ ਨੇ ਬੱਸ ’ਤੇ ਕਬਜ਼ਾ ਕਰਕੇ ਗਲਤ ਦਿਸ਼ਾ ਵਿੱਚ ਚਲਾਉਂਦਿਆਂ ਕਈ ਵਾਹਨਾਂ ਨੂੰ ਟੱਕਰਾਂ ਮਾਰੀਆਂ। ਪੁਲਿਸ ਨੇ 20 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ। ਪੁਲਿਸ ਨੇ ਹਾਲੇ ਇਹ ਪੁਸ਼ਟੀ ਨਹੀਂ ਕੀਤੀ ਕਿ ਘਟਨਾ ਨਸਲੀ ਜਾਂ ਧਾਰਮਿਕ ਮਕਸਦ ਨਾਲ ਕੀਤੀ ਗਈ ਸੀ।







