ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਵਿੱਚ ਭਾਰਤ ਵੱਲੋਂ ਪਾਕਿਸਤਾਨ ਨੂੰ ਕਰਾਰਾ ਜਵਾਬ

Published:

Rate this post

ਨਿਊਯਾਰਕ/ਪੰਜਾਬ ਪੋਸਟ
ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ (ਯੂਐਨਐਸਸੀ) ਦੀ ਉੱਚ-ਪੱਧਰੀ ਬਹਿਸ ਦੌਰਾਨ ਭਾਰਤ ਨੇ ਪਾਕਿਸਤਾਨ ਵੱਲੋਂ ਉਠਾਏ ਗਏ ਬੇਬੁਨਿਆਦ ਕਸ਼ਮੀਰ ਰਾਗ ਦਾ ਸਖ਼ਤ ਜਵਾਬ ਦਿੰਦਿਆਂ ਉਸ ਨੂੰ ਕੌਮਾਂਤਰੀ ਮੰਚ ‘ਤੇ ਬੁਰੀ ਤਰ੍ਹਾਂ ਬੇਨਕਾਬ ਕੀਤਾ ਹੈ। ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਸਥਾਈ ਪ੍ਰਤੀਨਿਧ ਰਾਜਦੂਤ ਹਰੀਸ਼ ਪਰਵਥਾਨੇਨੀ ਨੇ ਪਾਕਿਸਤਾਨ ਦੀ ‘ਹਜ਼ਾਰ ਜ਼ਖਮ ਦੇ ਕੇ ਭਾਰਤ ਨੂੰ ਕਮਜ਼ੋਰ ਕਰਨ’ (ਬਲੀਡਿੰਗ ਇੰਡੀਆ ਬਾਈ ਅ ਥਾਊਜ਼ੈਂਡ ਕੱਟਸ) ਦੀ ਨੀਤੀ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਪਾਕਿਸਤਾਨ ਨੂੰ ਸਰਹੱਦ ਪਾਰੋਂ ਸਪਾਂਸਰ ਕੀਤੇ ਜਾ ਰਹੇ ਅੱਤਵਾਦ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ ਅਤੇ ਭਾਰਤ ਕੋਲ ਆਪਣੀ ਰੱਖਿਆ ਕਰਨ ਦਾ ਪੂਰਾ ਅਧਿਕਾਰ ਹੈ।
ਭਾਰਤੀ ਦੂਤ ਨੇ ਪਾਕਿਸਤਾਨ ਦੀ ਕਥਿਤ ਸ਼ਾਂਤੀ ਅਤੇ ਸੰਯੁਕਤ ਰਾਸ਼ਟਰ ਦੇ ਚਾਰਟਰ ਪ੍ਰਤੀ ਵਚਨਬੱਧਤਾ ਦੇ ਦਾਅਵਿਆਂ ਨੂੰ ‘ਖੋਖਲੀ ਬਿਆਨਬਾਜ਼ੀ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਸ਼ੁਰੂਆਤੀ ਦਿਨਾਂ ਤੋਂ ਹੀ ਭਾਰਤ ਪਾਕਿਸਤਾਨੀ ਹਮਲਿਆਂ ਅਤੇ ਸਰਹੱਦ ਪਾਰਲੇ ਅੱਤਵਾਦ ਦਾ ਸਾਹਮਣਾ ਕਰ ਰਿਹਾ ਹੈ, ਜੋ ਕਿ ਪ੍ਰਭੂਸੱਤਾ, ਖੇਤਰੀ ਅਖੰਡਤਾ ਅਤੇ ਸ਼ਾਂਤੀਪੂਰਨ ਸਹਿ-ਹੋਂਦ ਦੇ ਕੌਮਾਂਤਰੀ ਸਿਧਾਂਤਾਂ ਦੀ ਸਿੱਧੀ ਉਲੰਘਣਾ ਹੈ।
ਭਾਰਤ ਨੇ ਸੰਯੁਕਤ ਰਾਸ਼ਟਰ ਸਹਾਇਤਾ ਮਿਸ਼ਨ (ਯੂਐਨਏਐਮਏ) ਦੇ ਅਧਿਕਾਰਤ ਅੰਕੜਿਆਂ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਪਾਕਿਸਤਾਨ ਸਿਰਫ਼ ਭਾਰਤ ਲਈ ਹੀ ਨਹੀਂ, ਸਗੋਂ ਪੂਰੇ ਖੇਤਰ ਦੀ ਸ਼ਾਂਤੀ ਲਈ ਖ਼ਤਰਾ ਹੈ। ਭਾਰਤੀ ਦੂਤ ਨੇ ਖੁਲਾਸਾ ਕੀਤਾ ਕਿ ਸਾਲ 2026 ਦੇ ਪਹਿਲੇ ਤਿੰਨ ਮਹੀਨਿਆਂ ਵਿੱਚ ਪਾਕਿਸਤਾਨੀ ਫੌਜ ਵੱਲੋਂ ਅਫਗਾਨਿਸਤਾਨ ਦੀ ਸਰਹੱਦ ਪਾਰ ਕੀਤੇ ਗਏ ਹਵਾਈ ਹਮਲਿਆਂ ਕਾਰਨ 750 ਬੇਗੁਨਾਹ ਨਾਗਰਿਕ ਮਾਰੇ ਗਏ ਜਾਂ ਜ਼ਖਮੀ ਹੋਏ ਹਨ।
ਭਾਰਤ ਨੇ ਸੁਰੱਖਿਆ ਪਰਿਸ਼ਦ ਵਿੱਚ ਵਿਸ਼ੇਸ਼ ਤੌਰ ‘ਤੇ ਮਾਰਚ ਮਹੀਨੇ (ਰਮਜ਼ਾਨ ਦੌਰਾਨ) ਕਾਬੁਲ ਦੇ ‘ਓਮਿਦ ਅਡਿਕਸ਼ਨ ਟ੍ਰੀਟਮੈਂਟ ਹਸਪਤਾਲ’ ‘ਤੇ ਪਾਕਿਸਤਾਨ ਦੁਆਰਾ ਕੀਤੇ ਗਏ ਬਰਬਰ ਹਵਾਈ ਹਮਲੇ ਦਾ ਮੁੱਦਾ ਚੁੱਕਿਆ। ਇਸ ਕਾਇਰਾਨਾ ਹਮਲੇ ਵਿੱਚ 269 ਨਾਗਰਿਕ ਮਾਰੇ ਗਏ ਸਨ। ਰਾਜਦੂਤ ਪਰਵਥਾਨੇਨੀ ਨੇ ਕਿਹਾ:”ਇੱਕ ਪਾਸੇ ਕੌਮਾਂਤਰੀ ਕਾਨੂੰਨ ਦੀਆਂ ਉੱਚੀਆਂ ਗੱਲਾਂ ਕਰਨਾ ਅਤੇ ਦੂਜੇ ਪਾਸੇ ਰਾਤ ਦੇ ਹਨੇਰੇ ਵਿੱਚ ਨਿਰਦੋਸ਼ ਨਾਗਰਿਕਾਂ ਅਤੇ ਹਸਪਤਾਲਾਂ ਨੂੰ ਨਿਸ਼ਾਨਾ ਬਣਾਉਣਾ ਪਾਕਿਸਤਾਨ ਦੇ ਘੋਰ ਪਾਖੰਡ ਨੂੰ ਦਰਸਾਉਂਦਾ ਹੈ।”

Read News Paper

Related articles

spot_img

Recent articles

spot_img