ਚੰਡੀਗੜ੍ਹ/ਪੰਜਾਬ ਪੋਸਟ: ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਕਾਰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਗੱਠਜੋੜ ਦਾ ਐਲਾਨ ਹੋਣ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਆਗੂਆਂ ਵਿਚਕਾਰ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਤਹਿਤ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸੀਨੀਅਰ ਆਗੂ ਸੁਨੀਲ ਜਾਖੜ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ ਨੂੰ ਗੱਠਜੋੜ ਅਧੀਨ ਅਗਲੀ ਰਣਨੀਤੀ ਅਤੇ ਦੋਵਾਂ ਪਾਰਟੀਆਂ ਵਿਚਕਾਰ ਤਾਲਮੇਲ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ 24 ਨਵੰਬਰ ਨੂੰ ਦੋਵਾਂ ਪਾਰਟੀਆਂ ਨੇ ਛੇ ਸਾਲਾਂ ਬਾਅਦ ਮੁੜ ਸਿਆਸੀ ਸਾਂਝ ਪਾਉਂਦਿਆਂ ਆਗਾਮੀ ਵਿਧਾਨ ਸਭਾ ਚੋਣਾਂ ਇਕੱਠਿਆਂ ਲੜਨ ਦਾ ਐਲਾਨ ਕੀਤਾ ਸੀ।
ਅਕਾਲੀ-ਭਾਜਪਾ ਗੱਠਜੋੜ ਮਗਰੋਂ ਅੱਜ ਸੁਖਬੀਰ ਬਾਦਲ ਨਾਲ ਮੁਲਾਕਾਤ ਕਰਨਗੇ ਢਿੱਲੋਂ ਤੇ ਜਾਖੜ







