ਨਵੀਂ ਦਿੱਲੀ/ਪੰਜਾਬ ਪੋਸਟ :
ਭਾਰਤ ਨੇ ਅਮਰੀਕਾ ਨਾਲ ਦੁਵੱਲੇ ਵਪਾਰ ਸਮਝੌਤੇ ਨੂੰ ਜਲਦੀ ਅੰਤਿਮ ਰੂਪ ਦੇਣ ਲਈ ਮਿਲ ਕੇ ਕੰਮ ਕਰਨ ਦੀ ਵਚਨਬੱਧਤਾ ਦੁਹਰਾਈ ਹੈ। ਵਣਜ ਮੰਤਰਾਲੇ ਨੇ ਕਿਹਾ ਕਿ ਦੋਵੇਂ ਦੇਸ਼ ਵਪਾਰ ਸਮਝੌਤੇ ਬਾਰੇ ਗੱਲਬਾਤ ਕਰ ਰਹੇ ਹਨ ਅਤੇ ਵਪਾਰ ਨਾਲ ਜੁੜੇ ਸਾਰੇ ਮੁੱਦਿਆਂ ਦਾ ਹੱਲ ਇਸੇ ਗੱਲਬਾਤ ਦੇ ਦਾਇਰੇ ਵਿੱਚ ਕੱਢਿਆ ਜਾਣਾ ਚਾਹੀਦਾ ਹੈ। ਇਹ ਬਿਆਨ ਅਮਰੀਕਾ ਵੱਲੋਂ ਭਾਰਤੀ ਵਸਤਾਂ ’ਤੇ 25 ਫ਼ੀਸਦੀ ਤੱਕ ਟੈਰਿਫ ਲਾਉਣ ਦੀ ਤਜਵੀਜ਼ ਮਗਰੋਂ ਆਇਆ ਹੈ। ਭਾਰਤ ਨੇ ਅਮਰੀਕਾ ਦੇ ਇਸ ਦੋਸ਼ ਨੂੰ ਵੀ ਰੱਦ ਕੀਤਾ ਹੈ ਕਿ ਦੇਸ਼ ਵਿੱਚ ਉਦਯੋਗਿਕ ਉਤਪਾਦਨ ਦੀ ਵਾਧੂ ਸਮਰੱਥਾ ਹੈ। ਮੰਤਰਾਲੇ ਨੇ ਕਿਹਾ ਕਿ ਅਮਰੀਕੀ ਵਪਾਰ ਪ੍ਰਤੀਨਿਧ ਦੇ ਨੋਟਿਸ ਦੀ ਜਾਂਚ ਕੀਤੀ ਜਾ ਰਹੀ ਹੈ।







