ਵਾਸ਼ਿੰਗਟਨ/ਪੰਜਾਬ ਪੋਸਟ:
ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਵਿਨੈ ਮੋਹਨ ਕਵਾਤਰਾ ਨੇ ਅਮਰੀਕੀ ਕਮਿਸ਼ਨ ਫਾਰ ਇੰਟਰਨੈਸ਼ਨਲ ਰਿਲੀਜੀਅਸ ਫਰੀਡਮ (USCIRF) ਦੀਆਂ ਟਿੱਪਣੀਆਂ ਦਾ ਸਖ਼ਤ ਵਿਰੋਧ ਕੀਤਾ ਹੈ। ਕਮਿਸ਼ਨ ਵੱਲੋਂ ਜੇਲ੍ਹ ਵਿੱਚ ਬੰਦ ਕਾਰਕੁਨ ਸ਼ਰਜੀਲ ਇਮਾਮ ਨੂੰ ਧਾਰਮਿਕ ਆਜ਼ਾਦੀ ਲਈ ਆਵਾਜ਼ ਉਠਾਉਣ ਵਾਲਾ ਵਿਅਕਤੀ ਦੱਸੇ ਜਾਣ ’ਤੇ ਕਵਾਤਰਾ ਨੇ ਕਿਹਾ ਕਿ ਇਸ ਸੰਸਥਾ ਨੂੰ ਭਾਰਤੀ ਨਾਗਰਿਕਾਂ ਦੇ ਸੰਵਿਧਾਨਕ ਅਧਿਕਾਰਾਂ ਬਾਰੇ ਫ਼ੈਸਲਾ ਸੁਣਾਉਣ ਦਾ ਕੋਈ ਅਧਿਕਾਰ ਨਹੀਂ। ਉਨ੍ਹਾਂ ਕਮਿਸ਼ਨ ਨੂੰ ਆਪਣੇ ਪੱਖਪਾਤ ਬਾਰੇ ਆਤਮ-ਮੰਥਨ ਕਰਨ ਅਤੇ ਦੂਜੇ ਦੇਸ਼ਾਂ ਨੂੰ ਨਸੀਹਤਾਂ ਦੇਣੀਆਂ ਬੰਦ ਕਰਨ ਦੀ ਸਲਾਹ ਦਿੱਤੀ।







