ਵਾਸ਼ਿੰਗਟਨ/ਪੰਜਾਬ ਪੋਸਟ
ਅਮਰੀਕਾ ਦੀ ਇੱਕ ਫੈਡਰਲ ਅਦਾਲਤ ਨੇ ਟਰੰਪ ਪ੍ਰਸ਼ਾਸਨ ਦੇ ਉਸ ਨਵੇਂ ਨਿਯਮ ਨੂੰ ਲਾਗੂ ਕਰਨ ਤੋਂ ਰੋਕ ਦਿੱਤਾ ਹੈ, ਜਿਸ ਤਹਿਤ ਵਿਦੇਸ਼ੀ ਵਿਦਿਆਰਥੀਆਂ ਅਤੇ ਪੱਤਰਕਾਰਾਂ ਦੇ ਅਮਰੀਕਾ ਵਿੱਚ ਰਹਿਣ ਦੀ ਮਿਆਦ ’ਤੇ ਨਵੀਆਂ ਸੀਮਾਵਾਂ ਲਗਾਈਆਂ ਜਾਣੀਆਂ ਸਨ। ਨਿਯਮ ਅਨੁਸਾਰ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਵੀਜ਼ੇ ਨੂੰ ਵੱਧ ਤੋਂ ਵੱਧ ਚਾਰ ਸਾਲ ਤੱਕ ਸੀਮਿਤ ਕਰਨ ਦੀ ਵਿਵਸਥਾ ਕੀਤੀ ਗਈ ਸੀ।
ਫੈਡਰਲ ਜੱਜ ਨੇ ਕਿਹਾ ਕਿ ਨਿਯਮ ਬਣਾਉਣ ਲਈ ਸਰਕਾਰ ਵੱਲੋਂ ਦਿੱਤੇ ਗਏ ਕਾਰਨ ਕਮਜ਼ੋਰ ਸਨ। ਅਦਾਲਤ ਦੇ ਫ਼ੈਸਲੇ ਨਾਲ ਅਮਰੀਕਾ ਵਿੱਚ ਪੜ੍ਹ ਰਹੇ ਲੱਖਾਂ ਅੰਤਰਰਾਸ਼ਟਰੀ ਵਿਦਿਆਰਥੀਆਂ, ਜਿਨ੍ਹਾਂ ਵਿੱਚ ਭਾਰਤੀ ਵਿਦਿਆਰਥੀ ਵੀ ਸ਼ਾਮਲ ਹਨ, ਲਈ ਫ਼ਿਲਹਾਲ ਮੌਜੂਦਾ ਪ੍ਰਬੰਧ ਜਾਰੀ ਰਹਿਣਗੇ।







