ਵਾਸ਼ਿੰਗਟਨ/ਪੰਜਾਬ ਪੋਸਟ :
ਅਮਰੀਕਾ ਦੀ ਸਾਬਕਾ ਅਧਿਕਾਰੀ ਹਰਮੀਤ ਕੌਰ ਢਿੱਲੋਂ ਨੇ 2024 ਵਿੱਚ ਰਿਪਬਲਿਕਨ ਨੈਸ਼ਨਲ ਕਨਵੈਨਸ਼ਨ ਦੌਰਾਨ ਸਿੱਖ ਰਵਾਇਤ ਅਨੁਸਾਰ ਅਰਦਾਸ ਕਰਨ ’ਤੇ ਹੋਈ ਆਲੋਚਨਾ ਦਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਪਣੇ ਧਰਮ ਨੂੰ ਲੁਕਾਉਣ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ। ਢਿੱਲੋਂ ਨੇ ਦੱਸਿਆ ਕਿ ਉਨ੍ਹਾਂ ਦੇ ਮਰਹੂਮ ਪਤੀ ਨੇ ਘਰ ਬੈਠ ਕੇ ਉਨ੍ਹਾਂ ਦੀ ਅਰਦਾਸ ਦੇਖੀ ਸੀ ਅਤੇ ਮੌਤ ਤੋਂ ਕੁਝ ਹਫ਼ਤੇ ਪਹਿਲਾਂ ਸੁਨੇਹੇ ਰਾਹੀਂ ਉਨ੍ਹਾਂ ’ਤੇ ਮਾਣ ਪ੍ਰਗਟਾਇਆ ਸੀ।
ਉਨ੍ਹਾਂ ਕਿਹਾ ਕਿ ਆਲੋਚਕਾਂ ਨੂੰ ਉਨ੍ਹਾਂ ਦੇ ਧਰਮ ’ਤੇ ਸਵਾਲ ਚੁੱਕਣ ਦੀ ਬਜਾਏ ਧਾਰਮਿਕ ਆਜ਼ਾਦੀ ਲਈ ਕੀਤੇ ਕੰਮ ਨੂੰ ਵੇਖਣਾ ਚਾਹੀਦਾ ਹੈ। ਢਿੱਲੋਂ ਨੇ ਕਿਹਾ ਕਿ ਉਹ ਅੱਗੇ ਵੀ ਹਰ ਧਰਮ ਦੇ ਲੋਕਾਂ ਦੇ ਅਧਿਕਾਰਾਂ ਲਈ ਆਵਾਜ਼ ਉਠਾਉਂਦੀ ਰਹੇਗੀ।







