ਆਸ਼ੀਰਵਾਦ ਸਕੀਮ ’ਚ ਕਰੋੜਾਂ ਦੀ ਗੜਬੜ; 62 ਮਾਮਲਿਆਂ ’ਚ ਗ਼ਲਤ ਅਦਾਇਗੀ

Published:

Rate this post

ਚੰਡੀਗੜ੍ਹ/ਪੰਜਾਬ ਪੋਸਟ :

ਪੰਜਾਬ ਸਰਕਾਰ ਦੀ ਆਸ਼ੀਰਵਾਦ ਸਕੀਮ ਵਿੱਚ ਕਥਿਤ ਵਿੱਤੀ ਘਪਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੇ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਵਿੱਚ 2023 ਤੋਂ 2025 ਦਰਮਿਆਨ ਕਈ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਵਾਰ-ਵਾਰ ਰਕਮ ਭੇਜਣ ਦੇ ਮਾਮਲੇ ਸਾਹਮਣੇ ਆਏ ਹਨ। ਇਕ ਲਾਭਪਾਤਰੀ ਦੇ ਖਾਤੇ ਵਿੱਚ 13 ਵਾਰ ਰਕਮ ਜਮ੍ਹਾਂ ਹੋਣ ਦੀਆਂ ਐਂਟਰੀਆਂ ਦਰਜ ਹਨ। ਵਿਭਾਗ ਨੇ ਅੰਮ੍ਰਿਤਸਰ ਵਿੱਚ 62 ਮਾਮਲਿਆਂ ਵਿੱਚ ਗ਼ਲਤ ਅਦਾਇਗੀ ਹੋਣ ਦੀ ਪੁਸ਼ਟੀ ਕੀਤੀ ਹੈ।

ਵਿਜੀਲੈਂਸ ਨੇ ਸਬੰਧਤ ਵਿਭਾਗ ਤੋਂ ਰਿਕਾਰਡ ਮੰਗਿਆ ਹੈ ਅਤੇ ਜਾਂਚ ਦਾ ਘੇਰਾ ਪੰਜ ਜ਼ਿਲ੍ਹਿਆਂ ਤੱਕ ਵਧਾਇਆ ਗਿਆ ਹੈ। ਇਸ ਸਕੀਮ ਤਹਿਤ ਯੋਗ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਮੌਕੇ 51 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਂਦੀ ਹੈ। ਵਿਭਾਗੀ ਮੰਤਰੀ ਨੇ ਕਿਹਾ ਹੈ ਕਿ ਜਾਂਚ ਵਿੱਚ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

Read News Paper

Related articles

spot_img

Recent articles

spot_img