ਵਾਸ਼ਿੰਗਟਨ/ਪੰਜਾਬ ਪੋਸਟ :
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਈਰਾਨ ਨੂੰ ਕਿਸੇ ਵੀ ਹਾਲਤ ਵਿੱਚ ਪ੍ਰਮਾਣੂ ਹਥਿਆਰ ਰੱਖਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਇਸ ਨੂੰ ਅਜਿਹੀ ਸ਼ਰਤ ਕਰਾਰ ਦਿੱਤਾ ਹੈ ਜਿਸ ’ਤੇ ਕੋਈ ਸਮਝੌਤਾ ਨਹੀਂ ਹੋ ਸਕਦਾ। ਟਰੰਪ ਦਾ ਇਹ ਬਿਆਨ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਲੈ ਕੇ ਦੋਵਾਂ ਦੇਸ਼ਾਂ ਵਿਚਾਲੇ ਜਾਰੀ ਤਣਾਅ ਦੇ ਮੱਦੇਨਜ਼ਰ ਆਇਆ ਹੈ।
ਟਰੰਪ ਨੇ ਸਪੱਸ਼ਟ ਕੀਤਾ ਕਿ ਅਮਰੀਕਾ ਦੀ ਨੀਤੀ ਵਿੱਚ ਇਸ ਮਾਮਲੇ ’ਤੇ ਕੋਈ ਬਦਲਾਅ ਨਹੀਂ ਹੈ। ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਲੈ ਕੇ ਕਿਸੇ ਵੀ ਗੱਲਬਾਤ ਵਿੱਚ ਇਹ ਮੁੱਦਾ ਕੇਂਦਰੀ ਰਹੇਗਾ।







