ਕਿਸ਼ਤਵਾੜ ’ਚ ਲਾਪਤਾ ਦੋ ਪੁਲਿਸ ਮੁਲਾਜ਼ਮਾਂ ਦੀਆਂ ਗੋਲੀਆਂ ਨਾਲ ਵਿੰਨ੍ਹੀਆਂ ਲਾਸ਼ਾਂ ਮਿਲੀਆਂ

Published:

Rate this post

ਕਿਸ਼ਤਵਾੜ/ਪੰਜਾਬ ਪੋਸਟ :

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਦੂਰ-ਦੁਰਾਡੇ ਡੱਛਨ ਇਲਾਕੇ ਵਿੱਚ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (ਐੱਸ.ਪੀ.ਓਜ਼) ਦੀਆਂ ਲਾਸ਼ਾਂ ਵੀਰਵਾਰ ਸਵੇਰੇ ਬਰਾਮਦ ਕੀਤੀਆਂ ਗਈਆਂ। ਮ੍ਰਿਤਕਾਂ ਦੀ ਪਛਾਣ ਬਾਬੀ ਚੰਦ ਅਤੇ ਰਸ਼ਪਾਲ ਕੁਮਾਰ ਵਜੋਂ ਹੋਈ ਹੈ। ਦੋਵੇਂ ਬੁੱਧਵਾਰ ਨੂੰ ਗਸ਼ਤ ਦੌਰਾਨ ਲਾਪਤਾ ਹੋ ਗਏ ਸਨ। ਉਨ੍ਹਾਂ ਦੇ ਸਰੀਰਾਂ ’ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ ਅਤੇ ਸਰਕਾਰੀ ਹਥਿਆਰ ਵੀ ਗਾਇਬ ਦੱਸੇ ਜਾ ਰਹੇ ਹਨ। ਸੁਰੱਖਿਆ ਏਜੰਸੀਆਂ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲੇ ਤੱਕ ਹਮਲਾਵਰਾਂ ਬਾਰੇ ਅਧਿਕਾਰਤ ਪੁਸ਼ਟੀ ਨਹੀਂ ਹੋਈ।

Read News Paper

Related articles

spot_img

Recent articles

spot_img