ਵਿਨੀਪੈੱਗ/ਪੰਜਾਬ ਪੋਸਟ :
ਕੈਨੇਡਾ ਦੀ ਮਾਰਕ ਕਾਰਨੀ ਸਰਕਾਰ ਵੱਲੋਂ ਫੈਡਰਲ ਬਜਟ 2026 ਦਾ ਪ੍ਰਚਾਰ ਕਰਨ ਲਈ ਦੇਸ਼ ਭਰ ਵਿੱਚ ਮੰਤਰੀਆਂ ਦੇ ਦੌਰੇ ਕੀਤੇ ਜਾ ਰਹੇ ਹਨ। ਇਸ ਦੌਰਾਨ ਸਰਕਾਰ ਦੇ ਹਵਾਈ ਸਫ਼ਰ, ਹੋਟਲਾਂ ਅਤੇ ਹੋਰ ਪ੍ਰਬੰਧਾਂ ’ਤੇ ਹੋਣ ਵਾਲੇ ਖ਼ਰਚਿਆਂ ਨੂੰ ਲੈ ਕੇ ਸਵਾਲ ਉੱਠ ਰਹੇ ਹਨ। ਆਲੋਚਕਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਪ੍ਰਚਾਰ ਦੀ ਥਾਂ ਮਹਿੰਗਾਈ, ਮਕਾਨਾਂ ਦੇ ਕਿਰਾਏ ਅਤੇ ਘਰੇਲੂ ਖ਼ਰਚਿਆਂ ਤੋਂ ਪਰੇਸ਼ਾਨ ਲੋਕਾਂ ਨੂੰ ਸਿੱਧੀ ਰਾਹਤ ਦੇਣ ’ਤੇ ਧਿਆਨ ਦੇਣਾ ਚਾਹੀਦਾ ਹੈ।







