ਨਵੀਂ ਦਿੱਲੀ/ਪੰਜਾਬ ਪੋਸਟ :
ਕੋਲਕਾਤਾ ਤੋਂ ਮੁੰਬਈ ਜਾ ਰਹੀ ਏਅਰ ਇੰਡੀਆ ਦੀ ਉਡਾਣ ਨੂੰ ਅਗਵਾ ਕਰਨ ਦੀ ਧਮਕੀ ਮਿਲਣ ਕਾਰਨ ਹਵਾਈ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ। ਧਮਕੀ ਮਿਲਣ ਤੋਂ ਬਾਅਦ ਜਹਾਜ਼ ਦੀ ਸੁਰੱਖਿਆ ਜਾਂਚ ਕੀਤੀ ਗਈ ਅਤੇ ਸਬੰਧਤ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਅਜਿਹੀਆਂ ਧਮਕੀਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਹਵਾਈ ਅੱਡਿਆਂ ’ਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ।







