ਕੰਗਨਾ ਰਣੌਤ ਮਾਣਹਾਨੀ ਕੇਸ: ਬਠਿੰਡਾ ਅਦਾਲਤ ਵਿੱਚ ਅੱਜ ਹੋਈ ਸੁਣਵਾਈ, ਅਗਲੀ ਤਰੀਕ 12 ਮਈ ਤੈਅ

Published:

Rate this post

ਬਠਿੰਡਾ/ਪੰਜਾਬ ਪੋਸਟ
ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਸਾਂਸਦ ਕੰਗਨਾ ਰਣੌਤ ਅੱਜ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਹੋਈ। ਇਹ ਪੇਸ਼ੀ ਕਿਸਾਨ ਅੰਦੋਲਨ ਦੌਰਾਨ ਬਜ਼ੁਰਗ ਮਾਤਾ ਮਹਿੰਦਰ ਕੌਰ ਬਾਰੇ ਕੀਤੀਆਂ ਗਈਆਂ ਇਤਰਾਜ਼ਯੋਗ ਟਿੱਪਣੀਆਂ ਨਾਲ ਸਬੰਧਤ ਮਾਣਹਾਨੀ ਕੇਸ ਵਿੱਚ ਹੋਈ ਹੈ। ਅੱਜ ਦੀ ਕਾਰਵਾਈ ਦੌਰਾਨ ਮੁੱਖ ਗਵਾਹ ਅਤੇ ਕਿਸਾਨ ਆਗੂ ਸੁਰਜੀਤ ਸਿੰਘ ਫੂਲ ਦੀ ਜਿਰ੍ਹਾ ਹੋਣੀ ਸੀ, ਪਰ ਸਿਹਤ ਖ਼ਰਾਬ ਹੋਣ ਕਾਰਨ ਉਹ ਅਦਾਲਤ ਵਿੱਚ ਹਾਜ਼ਰ ਨਹੀਂ ਹੋ ਸਕੇ। ਇਸ ਕਾਰਨ ਅਦਾਲਤ ਨੇ ਕੇਸ ਦੀ ਅਗਲੀ ਸੁਣਵਾਈ 12 ਮਈ, 2026 ਲਈ ਮੁਲਤਵੀ ਕਰ ਦਿੱਤੀ ਹੈ।
ਅਗਲੀ ਸੁਣਵਾਈ ਦੌਰਾਨ ਕੰਗਨਾ ਰਣੌਤ ਦੇ ਪਾਸਪੋਰਟ ਨੂੰ ਜ਼ਬਤ ਕਰਨ ਸਬੰਧੀ ਦਾਇਰ ਅਰਜ਼ੀ ‘ਤੇ ਵੀ ਬਹਿਸ ਹੋਣ ਦੀ ਉਮੀਦ ਹੈ। ਸ਼ਿਕਾਇਤਕਰਤਾ ਮਹਿੰਦਰ ਕੌਰ ਦੇ ਵਕੀਲ ਰਘੂਵੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਬਚਾਅ ਪੱਖ ਵੱਲੋਂ ਗਵਾਹਾਂ ਤੋਂ ਪੁੱਛਗਿੱਛ ਲਈ ਨਵੀਂ ਤਰੀਕ ਦੀ ਮੰਗ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਸਾਲ 2020 ਵਿੱਚ ਕੰਗਨਾ ਨੇ ਇੱਕ ਟਵੀਟ ਰਾਹੀਂ ਮਾਤਾ ਮਹਿੰਦਰ ਕੌਰ ਨੂੰ ‘100-100 ਰੁਪਏ ਲੈ ਕੇ ਧਰਨੇ ‘ਤੇ ਆਉਣ ਵਾਲੀ’ ਦੱਸਿਆ ਸੀ, ਜਿਸ ਤੋਂ ਬਾਅਦ ਮਾਤਾ ਮਹਿੰਦਰ ਕੌਰ ਨੇ ਆਪਣੀ ਮਰਿਆਦਾ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ।

Read News Paper

Related articles

spot_img

Recent articles

spot_img