ਮੁਹਾਲੀ/ਪੰਜਾਬ ਪੋਸਟ:
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਟੀਮਾਂ ਨੇ ਮੰਗਲਵਾਰ ਨੂੰ ਫੇਜ਼-8, ਮੁਹਾਲੀ ਸਥਿਤ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਦਫ਼ਤਰ ਵਿੱਚ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ। ਕਾਰਵਾਈ ਦੌਰਾਨ ਗਮਾਡਾ ਦਫ਼ਤਰ ਦੀਆਂ ਘੱਟੋ-ਘੱਟ ਤਿੰਨ ਮੰਜ਼ਿਲਾਂ ਨੂੰ ਸੀਲ ਕੀਤਾ ਗਿਆ ਅਤੇ ਕੁਝ ਸੀਨੀਅਰ ਅਧਿਕਾਰੀਆਂ ਦੇ ਮੋਬਾਈਲ ਫ਼ੋਨ ਕਬਜ਼ੇ ਵਿੱਚ ਲਏ ਗਏ। ਪੰਜਾਬੀ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ ਈਡੀ ਵੱਲੋਂ ਰੇਮੀਗੇਟ ਮਾਮਲੇ ਅਤੇ ਨਿੱਜੀ ਬਿਲਡਰਾਂ ਨੂੰ ਜ਼ਮੀਨ ਦੀ ਵਰਤੋਂ ਬਦਲਣ ਦੀਆਂ ਮਨਜ਼ੂਰੀਆਂ ਦੇਣ ਨਾਲ ਸਬੰਧਤ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਤੋਂ ਜ਼ਮੀਨ ਐਕਵਾਇਰ ਕਰਨ, ਸੀਐੱਲਯੂ ਮਨਜ਼ੂਰੀਆਂ ਅਤੇ ਸਰਕਾਰੀ ਜਾਇਦਾਦਾਂ ਦੀ ਨਿਲਾਮੀ ਨਾਲ ਸਬੰਧਤ ਮਾਮਲਿਆਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।







