ਗਲਾਸਗੋ ਕਾਮਨਵੈਲਥ ਖੇਡਾਂ 2026: ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

Published:

Rate this post

ਗਲਾਸਗੋ/ਪੰਜਾਬ ਪੋਸਟ
ਗਲਾਸਗੋ (ਸਕਾਟਲੈਂਡ) ਵਿਖੇ ਚੱਲ ਰਹੀਆਂ ਕਾਮਨਵੈਲਥ ਖੇਡਾਂ 2026 ਵਿੱਚ ਪੰਜਾਬ ਦੀ ਨਾਮਵਰ ਵੇਟਲਿਫਟਰ ਹਰਜਿੰਦਰ ਕੌਰ ਨੇ ਦੇਸ਼ ਅਤੇ ਸੂਬੇ ਦਾ ਨਾਂ ਰੌਸ਼ਨ ਕਰਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। 29 ਸਾਲਾ ਹਰਜਿੰਦਰ ਕੌਰ ਨੇ ਮਹਿਲਾਵਾਂ ਦੇ 69 ਕਿਲੋਗ੍ਰਾਮ ਭਾਰ ਵਰਗ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਚਾਂਦੀ ਦਾ ਤਗ਼ਮਾ ਆਪਣੇ ਨਾਂਅ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹਰਜਿੰਦਰ ਕੌਰ ਨੇ ਇਸ ਮੁਕਾਬਲੇ ਵਿੱਚ ਕੁੱਲ 227 ਕਿਲੋਗ੍ਰਾਮ (101 ਕਿਲੋਗ੍ਰਾਮ ਸਨੈਚ + 126 ਕਿਲੋਗ੍ਰਾਮ ਕਲੀਨ ਐਂਡ ਜਰਕ) ਭਾਰ ਚੁੱਕ ਕੇ ਆਪਣਾ ਨਿੱਜੀ ਸਰਵੋਤਮ ਪ੍ਰਦਰਸ਼ਨ ਕੀਤਾ ਅਤੇ ਕਾਮਨਵੈਲਥ ਗੇਮਜ਼ ਵਿੱਚ ਰਿਕਾਰਡ ਵੀ ਕਾਇਮ ਕੀਤੇ। ਸਨੈਚ ਰਾਉਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਉਸਨੇ ਪਹਿਲਾਂ 99 ਕਿਲੋਗ੍ਰਾਮ ਅਤੇ ਫਿਰ ਆਪਣੇ ਆਖਰੀ ਯਤਨ ਵਿੱਚ 101 ਕਿਲੋਗ੍ਰਾਮ ਭਾਰ ਚੁੱਕ ਕੇ ਖੇਡ ਰਿਕਾਰਡ ਤੋੜਿਆ। ਇਸ ਤੋਂ ਬਾਅਦ ਕਲੀਨ ਐਂਡ ਜਰਕ ਵਿੱਚ ਵੀ ਆਪਣੀ ਤਾਕਤ ਦਾ ਮੁਜ਼ਾਹਰਾ ਕਰਦਿਆਂ 126 ਕਿਲੋਗ੍ਰਾਮ ਦਾ ਭਾਰ ਸਫ਼ਲਤਾਪੂਰਵਕ ਚੁੱਕਿਆ।
ਜ਼ਿਕਰਯੋਗ ਹੈ ਕਿ ਹਰਜਿੰਦਰ ਕੌਰ ਨੇ ਬਰਮਿੰਘਮ ਵਿੱਚ ਹੋਈਆਂ ਪਿਛਲੀਆਂ ਕਾਮਨਵੈਲਥ ਗੇਮਜ਼ 2022 ਦੌਰਾਨ ਕਾਂਸੀ ਦਾ ਤਗ਼ਮਾ ਜਿੱਤਿਆ ਸੀ, ਅਤੇ ਇਸ ਵਾਰ ਆਪਣੇ ਪ੍ਰਦਰਸ਼ਨ ਵਿੱਚ ਸੁਧਾਰ ਕਰਦਿਆਂ ਚਾਂਦੀ ਦਾ ਤਗ਼ਮਾ ਜਿੱਤ ਕੇ ਆਪਣੇ ਤਗ਼ਮੇ ਦਾ ਰੰਗ ਹੋਰ ਚਮਕਾ ਲਿਆ ਹੈ। ਇਸ ਮੁਕਾਬਲੇ ਵਿੱਚ ਕੈਨੇਡਾ ਦੀ ਸ਼ਾਰਲੋਟ ਸਿਮੋਨੋ ਨੇ 240 ਕਿਲੋਗ੍ਰਾਮ ਭਾਰ ਚੁੱਕ ਕੇ ਸੋਨ ਤਗ਼ਮਾ ਹਾਸਲ ਕੀਤਾ। ਹਰਜਿੰਦਰ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਭਾਰਤੀ ਵੇਟਲਿਫਟਿੰਗ ਟੀਮ ਦਾ ਪ੍ਰਦਰਸ਼ਨ ਮਜ਼ਬੂਤ ਹੋਇਆ ਹੈ ਅਤੇ ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ।

Read News Paper

Related articles

spot_img

Recent articles

spot_img