‘ਗਿਆਨੇਸ਼, ਹੁਣ ਖੇਡ ਖ਼ਤਮ’: INDIA ਗਠਜੋੜ ਦਾ ਚੋਣ ਕਮਿਸ਼ਨ ਨੇੜੇ ਧਰਨਾ

Published:

Rate this post

ਨਵੀਂ ਦਿੱਲੀ/ਪੰਜਾਬ ਪੋਸਟ :

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (SIR) ਪ੍ਰਕਿਰਿਆ ਦੇ ਵਿਰੋਧ ਵਿੱਚ INDIA ਗਠਜੋੜ ਦੇ ਆਗੂਆਂ ਨੇ ਅੱਜ ਨਵੀਂ ਦਿੱਲੀ ਵਿੱਚ ਚੋਣ ਕਮਿਸ਼ਨ ਦੇ ਦਫ਼ਤਰ ਵੱਲ ਮਾਰਚ ਕੀਤਾ। ਪੁਲੀਸ ਨੇ ਆਕਾਸ਼ਵਾਣੀ ਭਵਨ ਨੇੜੇ ਬੈਰੀਕੇਡ ਲਗਾ ਕੇ ਮਾਰਚ ਨੂੰ ਰੋਕ ਦਿੱਤਾ, ਜਿਸ ਤੋਂ ਬਾਅਦ ਵਿਰੋਧੀ ਆਗੂ ਸੜਕ ’ਤੇ ਧਰਨੇ ’ਤੇ ਬੈਠ ਗਏ।

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ। ਪ੍ਰਦਰਸ਼ਨ ਵਿੱਚ ਮੱਲਿਕਾਰਜੁਨ ਖੜਗੇ, ਪ੍ਰਿਯੰਕਾ ਗਾਂਧੀ ਵਾਡਰਾ, ਅਖਿਲੇਸ਼ ਯਾਦਵ ਅਤੇ ਹੋਰ ਆਗੂ ਸ਼ਾਮਲ ਹੋਏ। ਚੋਣ ਕਮਿਸ਼ਨ ਨੇ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਹੈ ਕਿ ਵੋਟਰ ਸੂਚੀ ਦੀ ਪ੍ਰਕਿਰਿਆ ਕਾਨੂੰਨੀ ਨਿਯਮਾਂ ਅਨੁਸਾਰ ਚਲਾਈ ਜਾ ਰਹੀ ਹੈ।

Read News Paper

Related articles

spot_img

Recent articles

spot_img