ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ: ਮੁੱਖ ਮੰਤਰੀ ਮਾਨ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ

Published:

Rate this post

ਚੰਡੀਗੜ੍ਹ/ਪੰਜਾਬ ਪੋਸਟ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਹਰ ਰੋਜ਼ ਸਰਹੱਦ ਪਾਰ ਸਥਿਤ ਗੁਰਧਾਮ ਦੇ ਦਰਸ਼ਨਾਂ ਲਈ ਅਰਦਾਸ ਕਰਦੀ ਹੈ ਅਤੇ ਇਸ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਮਤਾ ਵੀ ਪਾਸ ਕੀਤਾ ਜਾ ਚੁੱਕਾ ਹੈ।

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਕੇਂਦਰ ਸਰਕਾਰ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਜਲਦੀ ਲਾਂਘਾ ਖੋਲ੍ਹਣ ਦਾ ਐਲਾਨ ਕਰੇਗੀ। ਜ਼ਿਕਰਯੋਗ ਹੈ ਕਿ ਇਹ ਲਾਂਘਾ 7 ਮਈ 2025 ਤੋਂ ਬੰਦ ਹੈ। ਇਸ ਰਾਹੀਂ ਭਾਰਤੀ ਸ਼ਰਧਾਲੂ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਵਿੱਚ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਜਾਂਦੇ ਹਨ। ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ 24 ਨਵੰਬਰ ਨੂੰ ਮਨਾਇਆ ਜਾਵੇਗਾ।

Read News Paper

Related articles

spot_img

Recent articles

spot_img