ਪਾਈਪਲਾਈਨ ’ਤੇ ਹਮਲੇ ਤੋਂ ਬਾਅਦ ਸਾਊਦੀ ਅਰਬ ਨੇ ਭਾਰਤੀ ਰਿਫਾਇਨਰੀਆਂ ਨੂੰ ਕੱਚੇ ਤੇਲ ਦੀ ਸਪਲਾਈ ਰੋਕੀ

Published:

Rate this post

ਨਵੀਂ ਦਿੱਲੀ/ਪੰਜਾਬ ਪੋਸਟ: ਸਾਊਦੀ ਅਰਬ ਦੀ ਸਰਕਾਰੀ ਤੇਲ ਕੰਪਨੀ ਅਰਾਮਕੋ ਨੇ ਆਪਣੀ ਮਹੱਤਵਪੂਰਨ ਪੂਰਬ-ਪੱਛਮ ਪਾਈਪਲਾਈਨ ’ਤੇ ਹਮਲੇ ਤੋਂ ਬਾਅਦ ਭਾਰਤੀ ਰਿਫਾਇਨਰੀਆਂ ਨੂੰ ਅਗਲੇ ਹੁਕਮਾਂ ਤੱਕ ਕੱਚੇ ਤੇਲ ਦੀ ਸਪਲਾਈ ਰੋਕ ਦਿੱਤੀ ਹੈ। ਸੂਤਰਾਂ ਮੁਤਾਬਕ 1,200 ਕਿਲੋਮੀਟਰ ਲੰਮੀ ਪਾਈਪਲਾਈਨ ਨੂੰ ਡਰੋਨ ਹਮਲਿਆਂ ਤੋਂ ਬਾਅਦ ਵੀਰਵਾਰ ਨੂੰ ਬੰਦ ਕੀਤਾ ਗਿਆ ਸੀ। ਇਹ ਪਾਈਪਲਾਈਨ ਸਾਊਦੀ ਅਰਬ ਦੇ ਤੇਲ ਨੂੰ ਲਾਲ ਸਾਗਰ ਤੱਕ ਪਹੁੰਚਾਉਣ ਲਈ ਅਹਿਮ ਮਾਰਗ ਹੈ ਅਤੇ ਇਸ ਦੀ ਸਮਰੱਥਾ ਲਗਭਗ 70 ਲੱਖ ਬੈਰਲ ਪ੍ਰਤੀ ਦਿਨ ਹੈ। ਭਾਰਤ ਲਈ ਸਾਊਦੀ ਅਰਬ ਕੱਚੇ ਤੇਲ ਦਾ ਮਹੱਤਵਪੂਰਨ ਸਰੋਤ ਹੈ। ਸੂਤਰਾਂ ਅਨੁਸਾਰ ਜੰਗ ਸ਼ੁਰੂ ਹੋਣ ਤੋਂ ਬਾਅਦ ਅਰਾਮਕੋ ਨੇ ਭਾਰਤ ਦੀਆਂ ਕੱਚੇ ਤੇਲ ਦੀਆਂ ਦਰਾਮਦਾਂ ਦਾ ਲਗਭਗ 9 ਫ਼ੀਸਦੀ ਹਿੱਸਾ ਮੁਹੱਈਆ ਕੀਤਾ ਹੈ।

Read News Paper

Related articles

spot_img

Recent articles

spot_img