ਚੇਨਈ/ਪੰਜਾਬ ਪੋਸਟ :
ਕੇਂਦਰੀ ਪੈਟਰੋਲੀਅਮ ਰਾਜ ਮੰਤਰੀ ਸੁਰੇਸ਼ ਗੋਪੀ ਨੇ ਸਪੱਸ਼ਟ ਕੀਤਾ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਤੁਰੰਤ ਕਟੌਤੀ ਕਰਨਾ ਸੰਭਵ ਨਹੀਂ ਹੈ। ਉਨ੍ਹਾਂ ਮੁਤਾਬਕ ਪੱਛਮੀ ਏਸ਼ੀਆ ਵਿੱਚ ਜਾਰੀ ਸੰਘਰਸ਼ ਕਾਰਨ ਤੇਲ ਕੰਪਨੀਆਂ ਨੂੰ ਲਗਭਗ 42 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਚੇਨਈ ਹਵਾਈ ਅੱਡੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੀਮਤਾਂ ਘਟਾਉਣ ਤੋਂ ਪਹਿਲਾਂ ਕੰਪਨੀਆਂ ਦੇ ਵਿੱਤੀ ਨੁਕਸਾਨ ਦੀ ਭਰਪਾਈ ਕਰਨੀ ਜ਼ਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰਾਂ ਪੈਟਰੋਲ ’ਤੇ ਲੱਗਣ ਵਾਲਾ ਟੈਕਸ ਘਟਾ ਕੇ ਲੋਕਾਂ ਨੂੰ ਰਾਹਤ ਦੇ ਸਕਦੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਪੈਟਰੋਲੀਅਮ ਪਦਾਰਥਾਂ ਦੀ ਸਪਲਾਈ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਸਰਕਾਰ ਵੱਲੋਂ ਕਦਮ ਚੁੱਕੇ ਜਾਣ ਦੀ ਗੱਲ ਕਹੀ।







