ਮੋਹਾਲੀ/ਪੰਜਾਬ ਪੋਸਟ
ਪੰਜਾਬ ਪਹਿਲੀ ਵਾਰ ਪੁਰਸ਼ਾਂ ਦੀ Asian Champions Trophy Hockey ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਮੋਹਾਲੀ ਵਿੱਚ ਟੂਰਨਾਮੈਂਟ ਦਾ ਲੋਗੋ ਜਾਰੀ ਕਰਦਿਆਂ ਐਲਾਨ ਕੀਤਾ ਕਿ ਮੁਕਾਬਲੇ 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਮੋਹਾਲੀ ਵਿੱਚ ਹੋਣਗੇ।
ਲੀਗ ਪੜਾਅ ਦੇ ਸਾਰੇ ਮੈਚ ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਹੋਣਗੇ, ਜਦਕਿ ਸੈਮੀਫਾਈਨਲ ਅਤੇ ਫਾਈਨਲ ਮੋਹਾਲੀ ਵਿੱਚ ਖੇਡੇ ਜਾਣਗੇ। ਸਭ ਤੋਂ ਵੱਧ ਧਿਆਨ ਭਾਰਤ ਅਤੇ ਪਾਕਿਸਤਾਨ ਵਿਚਕਾਰ 1 ਨਵੰਬਰ ਨੂੰ ਜਲੰਧਰ ਵਿੱਚ ਹੋਣ ਵਾਲੇ ਮੁਕਾਬਲੇ ’ਤੇ ਰਹੇਗਾ। ਟੂਰਨਾਮੈਂਟ ਵਿੱਚ ਭਾਰਤ, ਪਾਕਿਸਤਾਨ, ਚੀਨ, ਜਾਪਾਨ, ਮਲੇਸ਼ੀਆ ਅਤੇ ਦੱਖਣੀ ਕੋਰੀਆ ਹਿੱਸਾ ਲੈਣਗੇ।







