ਚੰਡੀਗੜ੍ਹ/ਪੰਜਾਬ ਪੋਸਟ :
ਪੰਜਾਬ ਸਰਕਾਰ ਨੇ 29 ਆਈਏਐੱਸ ਅਧਿਕਾਰੀਆਂ ਦੇ ਤਬਾਦਲਿਆਂ ਤੋਂ ਬਾਅਦ ਹੁਣ 111 ਪੀਸੀਐੱਸ ਅਧਿਕਾਰੀਆਂ ਦੀਆਂ ਵੀ ਨਵੀਆਂ ਤਾਇਨਾਤੀਆਂ ਕਰ ਦਿੱਤੀਆਂ ਹਨ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਕਈ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਅਤੇ ਵਿਭਾਗਾਂ ਵਿੱਚ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਦਮਨਜੀਤ ਸਿੰਘ ਮਾਨ ਨੂੰ ਲੁਧਿਆਣਾ ਨਗਰ ਨਿਗਮ ਦਾ ਕਮਿਸ਼ਨਰ ਅਤੇ ਜਸ਼ਨਪ੍ਰੀਤ ਕੌਰ ਗਿੱਲ ਨੂੰ ਪੀਆਰਟੀਸੀ ਦਾ ਮੈਨੇਜਿੰਗ ਡਾਇਰੈਕਟਰ ਲਗਾਇਆ ਗਿਆ ਹੈ।







