ਨਵੀਂ ਦਿੱਲੀ/ਪੰਜਾਬ ਪੋਸਟ :
ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਅਧਿਕਾਰੀਆਂ ਵਿਰੁੱਧ ਮਹਿੰਗਾਈ ਭੱਤੇ (ਡੀਏ) ਦੇ ਬਕਾਏ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸ਼ੁਰੂ ਕੀਤੀਆਂ ਅਪਰਾਧਿਕ ਅਦਾਲਤੀ ਤੌਹੀਨ ਦੀਆਂ ਕਾਰਵਾਈਆਂ ’ਤੇ ਰੋਕ ਲਗਾ ਦਿੱਤੀ ਹੈ। ਜਸਟਿਸ ਬੀ.ਵੀ. ਨਾਗਰਤਨਾ ਅਤੇ ਜਸਟਿਸ ਆਰ. ਮਹਾਦੇਵਨ ਦੇ ਬੈਂਚ ਨੇ ਇਹ ਹੁਕਮ ਜਾਰੀ ਕਰਦਿਆਂ ਕਿਹਾ ਕਿ ਅਗਲੇ ਹੁਕਮਾਂ ਤੱਕ ਕਾਰਵਾਈ ਅੱਗੇ ਨਹੀਂ ਵਧੇਗੀ।







