ਚੰਡੀਗੜ੍ਹ/ਪੰਜਾਬ ਪੋਸਟ
ਪੰਜਾਬ ਵਿੱਚ ਠੇਕੇ ਅਤੇ ਆਊਟਸੋਰਸਿੰਗ ’ਤੇ ਕੰਮ ਕਰ ਰਹੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਰੋਸ ਪ੍ਰਦਰਸ਼ਨ ਅਤੇ ਹੜਤਾਲ ਅਜੇ ਵੀ ਪੂਰੀ ਤਰ੍ਹਾਂ ਜਾਰੀ ਹੈ। ਪੰਜਾਬ ਦੇ ਹੜਤਾਲੀ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੇ ਸੂਬਾ ਸਰਕਾਰ ਦੀ ਭਲਾਈ ਪੇਸ਼ਕਸ਼ ਰੱਦ ਕਰ ਦਿੱਤੀ ਹੈ। ਸਫ਼ਾਈ ਸੇਵਕ ਤੇ ਸੀਵਰਮੈਨਾਂ ਵੱਲੋਂ ਅੱਜ ਰਾਜ ਪੱਧਰੀ ਬੰਦ ਕੀਤਾ ਜਾ ਰਿਹਾ ਹੈ ਜਿਸ ਦਾ ਅਸਰ ਵੀ ਵੇਖਿਆ ਜਾ ਰਿਹਾ ਹੈ। ਯੂਨੀਅਨ ਆਗੂਆਂ ਵੱਲੋਂ ਦੱਸਿਆ ਗਿਆ ਹੈ ਕਿ ਦੱਸਿਆ ਕਿ 30 ਜੁਲਾਈ ਨੂੰ ਪੰਜਾਬ ਬੰਦ ਕੀਤਾ ਜਾ ਰਿਹਾ ਹੈ ਤੇ 167 ’ਚੋਂ 150 ਸ਼ਹਿਰੀ ਸੰਸਥਾਵਾਂ ’ਚ ਬੰਦ ਦਾ ਸੱਦਾ ਅਮਲ ਵਿੱਚ ਆਵੇਗਾ। ਭਾਵੇਂ ਪਿਛਲੇ ਦਿਨੀਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਅਤੇ ਯੂਨੀਅਨ ਆਗੂਆਂ ਵਿਚਕਾਰ ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਧਾ ਕੇ 20,500 ਰੁਪਏ ਕਰਨ ਅਤੇ ਹੋਰ ਲਾਭਾਂ ਦਾ ਐਲਾਨ ਕੀਤਾ ਗਿਆ ਸੀ, ਪਰ ਸਫ਼ਾਈ ਕਰਮਚਾਰੀ ਯੂਨੀਅਨ ਨੇ ਸਰਕਾਰ ਦੇ ਇਸ ਵੈਲਫ਼ੇਅਰ ਪੈਕੇਜ ਨੂੰ ਨਾ-ਕਾਫ਼ੀ ਦੱਸਦਿਆਂ ਰੱਦ ਕਰ ਦਿੱਤਾ ਹੈ ਅਤੇ ਆਪਣੀ ਹੜਤਾਲ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ।
ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਤੈਅ ਕੀਤੀ ਗਈ ਮਾਹਵਾਰੀ ਤਨਖ਼ਾਹ ਅਤੇ ਪੱਕੇ ਕਰਨ ਲਈ ਰੱਖੀ ਗਈ 45 ਸਾਲ ਦੀ ਉਮਰ ਦੀ ਸ਼ਰਤ ਉਨ੍ਹਾਂ ਨੂੰ ਮਨਜ਼ੂਰ ਨਹੀਂ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਪੱਕਾ ਕੀਤਾ ਜਾਵੇ ਅਤੇ ਘੱਟੋ-ਘੱਟ ਤਨਖ਼ਾਹ 40,000 ਰੁਪਏ ਕੀਤੀ ਜਾਵੇ। ਇਸ ਲਗਾਤਾਰ ਚੱਲ ਰਹੀ ਹੜਤਾਲ ਕਾਰਨ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸਫ਼ਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ ਅਤੇ ਥਾਂ-ਥਾਂ ਕੂੜੇ ਦੇ ਵੱਡੇ-ਵੱਡੇ ਢੇਰ ਲੱਗਣ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਸ਼ਾਸਨ ਵੱਲੋਂ ਹਾਲਾਤਾਂ ਨੂੰ ਕਾਬੂ ਹੇਠ ਕਰਨ ਅਤੇ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਪੰਜਾਬ ਵਿੱਚ ਸਫ਼ਾਈ ਸੇਵਕਾਂ ਦਾ ਸੰਘਰਸ਼ ਜਾਰੀ: ਸਰਕਾਰੀ ਪੈਕੇਜ ਤੋਂ ਬਾਅਦ ਵੀ ਯੂਨੀਅਨਾਂ ਵੱਲੋਂ ਅੱਜ ਬੰਦ ਦਾ ਸੱਦਾ

Published:






