ਨਵੀਂ ਦਿੱਲੀ/ਪੰਜਾਬ ਪੋਸਟ
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਸਮੇਤ ਛੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 20 ਨਵੰਬਰ ਤੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ (ਐੱਸਐੱਸਆਰ-2026) ਸ਼ੁਰੂ ਕੀਤੀ ਜਾਵੇਗੀ। ਇਸ ਪ੍ਰਕਿਰਿਆ ਤਹਿਤ ਵੋਟਰਾਂ ਦੇ ਵੇਰਵਿਆਂ ਦੀ ਜਾਂਚ ਅਤੇ ਸੂਚੀਆਂ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਜਾਣਗੀਆਂ। ਚੋਣ ਕਮਿਸ਼ਨ ਦੇ ਪ੍ਰੋਗਰਾਮ ਅਨੁਸਾਰ ਅੰਤਿਮ ਵੋਟਰ ਸੂਚੀ 21 ਜਨਵਰੀ ਨੂੰ ਜਾਰੀ ਕੀਤੀ ਜਾਵੇਗੀ।







