ਪੰਜਾਬ ਸਰਕਾਰ ਨੇ ਅਧਿਆਪਕਾਂ ਦੀ ਮੰਗ ਮੰਨੀ; ਰਾਸ਼ਨ ਕਾਰਡ ਵੈਰੀਫਿਕੇਸ਼ਨ ਤੋਂ ਅਧਿਆਪਕਾਂ ਨੂੰ ਮਿਲੀ ਛੋਟ

Published:

Rate this post

ਚੰਡੀਗੜ੍ਹ/ਪੰਜਾਬ ਪੋਸਟ

ਗੈਰ-ਵਿਦਿਅਕ ਡਿਊਟੀਆਂ ਦੇ ਵਿਰੋਧ ਵਿੱਚ ਪੰਜਾਬ ਦੇ ਅਧਿਆਪਕ ਸੰਗਠਨਾਂ ਵੱਲੋਂ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਤੋਂ ਇਨਕਾਰ ਕਰਨ ਤੋਂ ਬਾਅਦ ਪੰਜਾਬ ਸਰਕਾਰ ਨੇ ਇਹ ਕੰਮ ਅਧਿਆਪਕਾਂ ਤੋਂ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਧਿਆਪਕ ਪਹਿਲਾਂ ਹੀ SIR ਸਮੇਤ ਹੋਰ ਡਿਊਟੀਆਂ ਨਿਭਾ ਰਹੇ ਹਨ, ਇਸ ਲਈ ਰਾਸ਼ਨ ਕਾਰਡ ਵੈਰੀਫਿਕੇਸ਼ਨ ਦਾ ਕੰਮ ਹੋਰ ਵਿਭਾਗਾਂ ਦੇ ਕਰਮਚਾਰੀਆਂ ਨੂੰ ਸੌਂਪਣ ਲਈ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ।

ਅਧਿਆਪਕ ਜਥੇਬੰਦੀਆਂ ਨੇ ਕਿਹਾ ਹੈ ਕਿ ਉਹ ਗੈਰ-ਜ਼ਰੂਰੀ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ ਕਰਕੇ ਮੁੱਖ ਤੌਰ ’ਤੇ ਪੜ੍ਹਾਈ ’ਤੇ ਧਿਆਨ ਦੇਣਗੀਆਂ। ਰਾਸ਼ਨ ਕਾਰਡ ਵੈਰੀਫਿਕੇਸ਼ਨ ਤੋਂ ਇਲਾਵਾ ਅਧਿਆਪਕਾਂ ਨੇ ਸਿਹਤ ਕਾਰਡ, ਪਰਾਲੀ ਪ੍ਰਬੰਧਨ ਅਤੇ ਹੋਰ ਪ੍ਰਸ਼ਾਸਨਿਕ ਕੰਮਾਂ ਤੋਂ ਵੀ ਰਾਹਤ ਦੀ ਮੰਗ ਕੀਤੀ ਹੈ।

Read News Paper

Related articles

spot_img

Recent articles

spot_img