ਚੰਡੀਗੜ੍ਹ/ਪੰਜਾਬ ਪੋਸਟ : ਪੰ
ਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਹੈ ਕਿ ਉਹ 1 ਜਨਵਰੀ 2016 ਤੋਂ 30 ਜੂਨ 2026 ਤੱਕ ਦੇ ਮਹਿੰਗਾਈ ਭੱਤੇ (ਡੀਏ) ਦੇ ਬਕਾਏ ਜਾਰੀ ਕਰਨ ਬਾਰੇ ਵਿਚਾਰ ਕਰ ਰਹੀ ਹੈ। ਇਹ ਮਾਮਲਾ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਏ ਨਾਲ ਸਬੰਧਤ ਹੈ। ਅਦਾਲਤ ਨੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਆਪਣਾ ਜਵਾਬ ਦਾਖ਼ਲ ਕਰਨ ਲਈ ਹੋਰ ਸਮਾਂ ਦਿੰਦਿਆਂ 7 ਦਸੰਬਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 1 ਦਸੰਬਰ ਨੂੰ ਸੁਪਰੀਮ ਕੋਰਟ ਵਿੱਚ ਵੀ ਹੋਣੀ ਹੈ। ਹਾਲਾਂਕਿ ਸਰਕਾਰ ਨੇ ਅਜੇ ਬਕਾਇਆ ਰਾਸ਼ੀ ਜਾਰੀ ਕਰਨ ਦੀ ਕੋਈ ਪੱਕੀ ਤਾਰੀਖ਼ ਨਹੀਂ ਦੱਸੀ।







