ਬੇਅਦਬੀ ਕਾਨੂੰਨ ਵਿੱਚ ਸੋਧ ਦਾ ਮਾਮਲਾ: ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ ਅਧਿਕਾਰਤ ਪੱਤਰ

Published:

Rate this post

ਅੰਮ੍ਰਿਤਸਰ/ਪੰਜਾਬ ਪੋਸਟ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਕਰਨ ਲਈ ਦਿੱਤੀ ਗਈ ਇੱਕ ਮਹੀਨੇ ਦੀ ਸਮਾਂ-ਸੀਮਾ ਦੇ ਆਖਰੀ ਦਿਨ, ਯਾਨੀ 29 ਜੁਲਾਈ ਨੂੰ, ਪੰਜਾਬ ਸਰਕਾਰ ਵੱਲੋਂ ਆਪਣਾ ਰਸਮੀ ਪੱਤਰ ਅਤੇ ਕਾਰਵਾਈ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪ ਦਿੱਤੀ ਗਈ ਹੈ। ਸਰਕਾਰ ਦੇ ਨੁਮਾਇੰਦਿਆਂ ਵੱਲੋਂ ਇਹ ਪੱਤਰ ਸਕੱਤਰੇਤ ਵਿਖੇ ਪਹੁੰਚਾਇਆ ਗਿਆ ਹੈ, ਜਿਸ ਵਿੱਚ ਸੋਧੇ ਹੋਏ ਕਾਨੂੰਨ ਅਤੇ ਹੁਣ ਤੱਕ ਕੀਤੀ ਗਈ ਕਾਨੂੰਨੀ ਪ੍ਰਕਿਰਿਆ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ ਹੈ। ਇਹ ਪੱਤਰ ਪੰਜਾਬ ਸਰਕਾਰ ਦੇ ਨੁਮਾਇੰਦੇ ਵਜੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਸੌਂਪਿਆ ਗਿਆ ਜਿਸ ਵਿੱਚ ਬੇਅਦਬੀ ਰੋਕੂ ਕਾਨੂੰਨ ਵਿੱਚ ਇਤਰਾਜ਼ਯੋਗ ਮੱਦਾਂ ਸਬੰਧੀ ਸਰਕਾਰ ਦੀ ਤਰਫ਼ੋਂ ਪੱਖ ਤੇ ਇੱਕ ਖਰੜਾ ਸ਼ਾਮਲ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਹੁਕਮਾਂ ਤਹਿਤ ਸਰਕਾਰ ਨੂੰ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਤਹਿਤ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਕਰਨ ਲਈ 29 ਜੁਲਾਈ ਤੱਕ ਦਾ ਸਮਾਂ ਦਿੱਤਾ ਸੀ। ਸਰਕਾਰ ਵੱਲੋਂ ਐਡਵੋਕੇਟ ਜਨਰਲ ਅਤੇ ਕਾਨੂੰਨੀ ਮਾਹਿਰਾਂ ਦੀ ਸਲਾਹ ਨਾਲ ਤਿਆਰ ਕੀਤੇ ਗਏ ਇਸ ਖਰੜੇ ਅਤੇ ਸਰਕਾਰੀ ਪੱਤਰ ਵਿੱਚ ਭਰੋਸਾ ਦਿਵਾਇਆ ਗਿਆ ਹੈ ਕਿ ਆਉਣ ਵਾਲੇ ਮਾਨਸੂਨ ਸੈਸ਼ਨ ਦੌਰਾਨ ਇਸ ਕਾਨੂੰਨ ਨੂੰ ਪੂਰੀ ਗੰਭੀਰਤਾ ਨਾਲ ਸਦਨ ਵਿੱਚ ਪੇਸ਼ ਕਰਕੇ ਪਾਸ ਕੀਤਾ ਜਾਵੇਗਾ।
ਸਰਕਾਰ ਵੱਲੋਂ ਸਮਾਂਬੱਧ ਤਰੀਕੇ ਨਾਲ ਆਪਣਾ ਪੱਖ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇ ਜਾਣ ਤੋਂ ਬਾਅਦ ਪੰਥਕ ਅਤੇ ਸਿਆਸੀ ਹਲਕਿਆਂ ਵਿੱਚ ਚਰਚਾਵਾਂ ਦਾ ਦੌਰ ਤੇਜ਼ ਹੋ ਗਿਆ ਹੈ। ਹੁਣ ਸਾਰੀਆਂ ਦੀਆਂ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹਨ ਕਿ ਸਿੰਘ ਸਾਹਿਬਾਨ ਵੱਲੋਂ ਸਰਕਾਰ ਵੱਲੋਂ ਭੇਜੇ ਗਏ ਇਸ ਜਵਾਬ ਅਤੇ ਪ੍ਰਸਤਾਵ ਦਾ ਕੀ ਮੁਲਾਂਕਣ ਕੀਤਾ ਜਾਂਦਾ ਹੈ।

Read News Paper

Related articles

spot_img

Recent articles

spot_img