ਰਵਨੀਤ ਸਿੰਘ ਬਿੱਟੂ ਵੱਲੋਂ ਅੰਮ੍ਰਿਤਸਰ ਤੋਂ ਨਵੀਂ ‘ਅੰਮ੍ਰਿਤ ਭਾਰਤ’ ਰੇਲ ਗੱਡੀ ਰਵਾਨਾ

Published:

Rate this post

ਅੰਮ੍ਰਿਤਸਰ/ਪੰਜਾਬ ਪੋਸਟ
ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਅੰਮ੍ਰਿਤਸਰ-ਨਿਊ ਜਲਪਾਈਗੁੜੀ ‘ਅੰਮ੍ਰਿਤ ਭਾਰਤ ਐਕਸਪ੍ਰੈੱਸ’ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਹ ਨਵੀਂ ਰੇਲ ਗੱਡੀ ਪੰਜਾਬ ਅਤੇ ਪੂਰਬੀ ਭਾਰਤ ਵਿਚਾਲੇ ਸੰਪਰਕ ਨੂੰ ਹੋਰ ਮਜ਼ਬੂਤ ਕਰੇਗੀ। ਇਸ ਮੌਕੇ ਰਵਨੀਤ ਬਿੱਟੂ ਨੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਲਈ 502 ਕਰੋੜ ਰੁਪਏ ਦੇ ਵੱਡੇ ਪ੍ਰੋਜੈਕਟ ਦਾ ਐਲਾਨ ਵੀ ਕੀਤਾ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਸਟੇਸ਼ਨ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ, ਜਿਸ ਵਿੱਚ ਨਵੀਆਂ ਟਰਮੀਨਲ ਇਮਾਰਤਾਂ ਅਤੇ ਵਾਧੂ ਪਲੇਟਫਾਰਮ ਸ਼ਾਮਲ ਹੋਣਗੇ। ਇਹ ਰੇਲ ਗੱਡੀ ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ (ਪੱਛਮੀ ਬੰਗਾਲ) ਤੱਕ ਲਗਭਗ 1,900 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ। ਅੰਮ੍ਰਿਤ ਭਾਰਤ ਸੀਰੀਜ਼ ਦੀਆਂ ਇਹ ਗੱਡੀਆਂ ਖ਼ਾਸ ਤੌਰ ‘ਤੇ ਆਮ ਨਾਗਰਿਕਾਂ ਲਈ ਤਿਆਰ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ, ਮੋਬਾਈਲ ਚਾਰਜਿੰਗ ਪੁਆਇੰਟ ਅਤੇ ਆਧੁਨਿਕ ਸੁਰੱਖਿਆ ਪ੍ਰਬੰਧ ਹਨ। ਇਹ ਰੇਲ ਗੱਡੀ 130 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣ ਦੀ ਸਮਰੱਥਾ ਰੱਖਦੀ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਇਹ ਸੇਵਾ ਮਜ਼ਦੂਰਾਂ, ਸ਼ਰਧਾਲੂਆਂ ਅਤੇ ਵਪਾਰੀਆਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਅੰਮ੍ਰਿਤਸਰ ਵਿਖੇ ‘ਵੰਦੇ ਭਾਰਤ’ ਰੇਲ ਗੱਡੀਆਂ ਦੀ ਸਾਂਭ-ਸੰਭਾਲ ਲਈ ਇੱਕ ਵਿਸ਼ੇਸ਼ ਸ਼ੈੱਡ ਵੀ ਬਣਾਇਆ ਜਾਵੇਗਾ।

Read News Paper

Related articles

spot_img

Recent articles

spot_img