ਨਵੀਂ ਦਿੱਲੀ/ਪੰਜਾਬ ਪੋਸਟ :
ਦਿੱਲੀ ਪੁਲੀਸ ਦੇ ਮੁਲਾਜ਼ਮ ਲਗਾਤਾਰ ਡਿਊਟੀਆਂ, ਧਰਨਿਆਂ ਅਤੇ ਛੁੱਟੀਆਂ ਨਾ ਮਿਲਣ ਕਾਰਨ ਮਾਨਸਿਕ ਤੇ ਸਰੀਰਕ ਦਬਾਅ ਦਾ ਸਾਹਮਣਾ ਕਰ ਰਹੇ ਹਨ। ਜਵਾਨਾਂ ਵੱਲੋਂ ਆਪਣੀਆਂ ਮੁਸ਼ਕਲਾਂ ਉੱਚ ਅਧਿਕਾਰੀਆਂ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਤੱਕ ਪਹੁੰਚਾਈਆਂ ਗਈਆਂ ਹਨ।
ਇਨ੍ਹਾਂ ਸ਼ਿਕਾਇਤਾਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਦਿੱਲੀ ਪੁਲੀਸ ਅਤੇ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਦੀ ਸਾਂਝੀ ਕਮੇਟੀ ਬਣਾਉਣ ਦੀ ਤਿਆਰੀ ਕਰ ਰਹੀ ਹੈ। ਪੁਲੀਸ ਮੁਲਾਜ਼ਮਾਂ ਲਈ ਕੌਂਸਲਿੰਗ ਅਤੇ ਤਣਾਅ ਘਟਾਉਣ ਵਾਲੇ ਵਿਸ਼ੇਸ਼ ਸੈਸ਼ਨ ਕਰਵਾਉਣ ਦੀ ਯੋਜਨਾ ਵੀ ਹੈ।
ਹਾਲ ਹੀ ਵਿੱਚ ਪੁਲੀਸ ਹੈੱਡਕੁਆਰਟਰ ਦੇ ਬਾਹਰ ਮੁਲਾਜ਼ਮਾਂ ਦੇ ਪ੍ਰਦਰਸ਼ਨ ਮਗਰੋਂ ਏਸੀਪੀ ਮਨਸਵੀ ਵਸ਼ਿਸ਼ਟ ਨੂੰ ਮੁਅੱਤਲ ਕੀਤਾ ਗਿਆ ਸੀ।







