ਅੰਮ੍ਰਿਤਸਰ/ਪੰਜਾਬ ਪੋਸਟ :
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਦੇਸ਼ਾਂ ਵਿੱਚ ਰਹਿੰਦੀ ਸਿੱਖ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਨਵੀਂ ਪੀੜ੍ਹੀ ਨੂੰ ਸਿੱਖ ਧਰਮ, ਪੰਜਾਬੀ ਭਾਸ਼ਾ ਅਤੇ ਵਿਰਸੇ ਨਾਲ ਜੋੜਨ ਲਈ ਉਪਰਾਲੇ ਕਰੇ।
ਸਕਾਟਲੈਂਡ ਦੇ ਐਡਿਨਬਰਗ ਸਥਿਤ ਗੁਰੂ ਨਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਸਮਾਗਮ ਦੌਰਾਨ ਉਨ੍ਹਾਂ ਗੁਰਦੁਆਰਾ ਪ੍ਰਬੰਧਕਾਂ ਨੂੰ ਬੱਚਿਆਂ ਲਈ ਗੁਰਮੁਖੀ ਪੰਜਾਬੀ ਦੀਆਂ ਵਿਸ਼ੇਸ਼ ਕਲਾਸਾਂ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਗੁਰੂ ਘਰ ਨਾਲ ਜੋੜਨ ਦੇ ਨਾਲ-ਨਾਲ ਪੰਜਾਬ ਅਤੇ ਆਪਣੇ ਜੱਦੀ ਪਿੰਡਾਂ ਨਾਲ ਵੀ ਰਾਬਤਾ ਬਣਾਈ ਰੱਖਣਾ ਚਾਹੀਦਾ ਹੈ।
ਜਥੇਦਾਰ ਨੇ ਸਿੱਖ ਸੰਗਤ ਨੂੰ ਆਪਣੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਸੰਭਾਲਣ ਦਾ ਸੱਦਾ ਵੀ ਦਿੱਤਾ।







